ਮੋਗਾ ਦੇ ਮਹਾਵੀਰ ਨਗਰ ਵਿੱਚ ਦੇਰ ਰਾਤ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਰਾਤ 9.30 ਵਜੇ ਦੇ ਕਰੀਬ ਮੋਟਰਸਾਈਕਲ ‘ਤੇ ਆਏ ਤਿੰਨ ਨੌਜਵਾਨਾਂ ਵਿੱਚੋਂ ਇੱਕ ਨੇ ਗੱਲੀ ਵਿੱਚ ਬੈਠੇ 2 ਦੋਸਤਾਂ ‘ਤੇ ਫਾਇਰਿੰਗ ਕੀਤੀ, ਜਿਸ ਵੀਚ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਮਿਲੀ ਜਾਣਕਾਰੀ ਮਹਾਵੀਰ ਨਗਰ ਦੀ ਗਲੀ ਵਿੱਚ ਦੇਰ ਰਾਤ 2 ਦੋਸਤ ਬੈਠੇ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਤਿੰਨ ਨੌਜਵਾਨਾਂ ਆਏ ਜਿਨ੍ਹਾਂ ਵਿੱਚੋਂ ਇੱਕ ਵੱਲੋਂ ਫਾਇਰਿੰਗ ਕੀਤੀ ਗਈ। ਸਾਹਿਲ ਨਾਮ ਦੇ ਇੱਕ ਨੌਜਵਾਨ ਨੂੰ 4-5 ਗੋਲੀਆਂ ਲੱਗੀਆਂ। ਗੋਲੀ ਲੱਗਣ ਕਾਰਨ ਜ਼ਖਮੀ ਹੋਏ ਸਾਹਿਲ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮੁੱਢਲੀ ਸਹਾਇਤਾ ਦਿੱਤੀ ਅਤੇ ਫਰੀਦਕੋਟ ਰੈਫਰ ਕਰ ਦਿੱਤਾ। ਸਰਕਾਰੀ ਹਸਪਤਾਲ ਵਿੱਚ ਡਿਊਟੀ ‘ਤੇ ਮੌਜੂਦ ਡਾਕਟਰ ਨੇ ਕਿਹਾ ਕਿ ਸਾਹਿਲ ਨੂੰ 4-5 ਗੋਲੀਆਂ ਲੱਗੀਆਂ ਹਨ ਅਤੇ ਉਸਨੂੰ ਆਈ.ਸੀ.ਯੂ. ਦੀ ਲੋੜ ਹੋਣ ਕਰਕੇ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 5 IPS ਅਧਿਕਾਰੀਆਂ ਨੂੰ DIG ਦੇ ਅਹੁਦੇ ਵਜੋਂ ਦਿੱਤੀ ਗਈ ਤਰੱਕੀ
ਸਾਹਿਲ ਦੀ ਮਾਂ ਨੇ ਕਿਹਾ ਕਿ ਉਸਨੂੰ ਪਤਾ ਲੱਗਾ ਕਿ ਕਿਸੇ ਨੇ ਉਸਦੇ ਪੁੱਤਰ ‘ਤੇ ਗੋਲੀਆਂ ਚਲਾਈਆਂ ਹਨ। ਉਹ ਨਹੀਂ ਜਾਣਦੀ ਕਿ ਉਹ ਲੋਕ ਕੌਣ ਸਨ। ਉਸਦੇ ਗੁਆਂਢੀ ਨੇ ਉਸਨੂੰ ਦੱਸਿਆ ਕਿ ਉਸਦੇ ਪੁੱਤਰ ਨੂੰ ਗੋਲੀ ਲੱਗੀ ਹੈ। ਸਾਹਿਲ ਦੇ ਦੋਸਤ ਜੋ ਉਸਦੇ ਨਾਲ ਬੈਠਾ ਸੀ, ਨੇ ਦੱਸਿਆ ਕਿ ਉਹ ਅਤੇ ਸਾਹਿਲ ਗਲੀ ਵਿੱਚ ਬੈਠੇ ਗੱਲਾਂ ਕਰ ਰਹੇ ਸਨ ਜਦੋਂ ਤਿੰਨ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਉਨ੍ਹਾਂ ਵਿੱਚੋਂ ਇੱਕ ਨੇ ਸਾਹਿਲ ‘ਤੇ ਗੋਲੀਆਂ ਚਲਾਈਆਂ। ਕਈ ਗੋਲੀਆਂ ਚੱਲੀਆਂ ਅਤੇ ਉਹ ਭੱਜ ਗਏ।
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਮੌਕੇ ‘ਤੇ ਪਹੁੰਚੇ ਪੁਲਿਸ ਸਟੇਸ਼ਨ ਮੁਖੀ ਵਰੁਣ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਹ ਤੁਰੰਤ ਹਸਪਤਾਲ ਪਹੁੰਚੇ। ਡਾਕਟਰ ਸਾਹਿਲ ਦਾ ਇਲਾਜ ਕਰ ਰਹੇ ਹਨ। ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ। ਫਿਲਹਾਲ ਉਸਦਾ ਇਲਾਜ ਚੱਲ ਰਿਹਾ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਸਾਰੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























