ਅਹਿਮਦਗੜ ਸਦਰ ਥਾਣੇ ਦੇ ਅਧੀਨ ਪਿੰਡ ਅਕਬਰਪੁਰ ਛੰਨਾ ਦੇ ਨਜ਼ਦੀਕ ਵੱਡਾ ਐਨਕਾਊਂਟਰ ਹੋਇਆ। ਪੁਲਿਸ ਤੇ ਬਦਮਾਸ਼ ਵਿਚਾਲੇ ਗੋਲੀਬਾਰੀ ਹੋਈ। ਦੋਵਾਂ ਪਾਸਿਓਂ ਹੋਈ ਫਾਇਰਿੰਗ ਦੌਰਾਨ ਇੱਕ ਨੌਜਵਾਨ ਜ਼ਖਮੀ ਹੋ ਗਿਆ। ਜਿਸਨੂੰ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ। ਮੁਲਜ਼ਮ ਕੋਲੋਂ ਹੈਰੋਇਨ ਅਤੇ ਹਥਿਆਰ ਬਰਾਮਦ ਕੀਤਾ ਗਿਆ ਹੈ।

Firing in Malerkotla
ਐਸਐਸਪੀ ਗਗਨ ਅਜੀਤ ਸਿੰਘ ਨੇ ਮਾਲੇਰਕੋਟਲਾ ਵਿਖੇ ਇੱਕ ਪ੍ਰੈਸ ਕਾਨਫਰੰਸ ਦਾ ਦੌਰਾਨ ਦੱਸਿਆ ਕਿ ਇੰਸਪੈਕਟਰ ਹਰਜਿੰਦਰ ਸਿੰਘ CIA ਇੰਚਾਰਜ ਮੋਹਰਾਣਾ ਇੰਸਪੈਕਟਰ ਸੁਖਵਿੰਦਰ ਸਿੰਘ SHO ਥਾਣਾ ਸਦਰ ਅਹਿਮਦਗੜ੍ਹ ਸਮੇਤ ਪੁਲਿਸ ਪਾਰਟੀ ਦੇ ਨਾਲ ਲੁਧਿਆਣਾ ਮਾਲੇਰਕੋਟਲਾ ਰੋਡ ਬਹਾਦਰ ਪਿੰਡ ਅਕਬਰਪੁਰ ਛੰਨਾ ਵਿਖੇ ਮੌਜੂਦ ਸੀ। ਇਸ ਦੌਰਾਨ ਇੱਕ ਮੋਟਰਸਾਈਕਲ ਸਵਾਰ ਦੋ ਵਿਅਕਤੀ ਲੁਧਿਆਣਾ ਸਾਈਡ ਤੋਂ ਆ ਰਹੇ ਸਨ ਜਿਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ।
ਮੋਟਰਸਾਈਕਲ ਸਵਾਰਾਂ ਵੱਲੋਂ ਪੁਲਿਸ ਪਾਰਟੀ ‘ਤੇ ਤਿੰਨ ਫਾਇਰ ਕੀਤੇ ਗਏ। ਜਵਾਬੀ ਕਾਰਵਾਈ ਵਿੱਚ ਪੁਲਿਸ ਪਾਰਟੀ ਵੱਲੋਂ ਵੀ ਇੱਕ ਫਾਇਰ ਕੀਤਾ ਗਿਆ। ਇਸ ਦੌਰਾਨ ਇੱਕ ਫਾਇਰ ਮੋਟਰਸਾਈਕਲ ਦੇ ਪਿਛਲੇ ਬੈਠੇ ਵਿਅਕਤੀ ਦੀ ਖੱਬੀ ਲੱਤ ਦੇ ਵਿੱਚ ਲੱਗਾ। ਜਿਸ ਤੋਂ ਬਾਅਦ ਦੋਵੇਂ ਵਿਅਕਤੀ ਮੋਟਰਸਾਈਕਲ ਤੋਂ ਥੱਲੇ ਡਿਗ ਗਏ, ਜਿਨਾਂ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ।
ਇਹ ਵੀ ਪੜ੍ਹੋ : ਬਾਬਾ ਟੇਕ ਸਿੰਘ ਧਨੌਲਾ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਹੋਈ ਤਾਜਪੋਸ਼ੀ
ਇਸ ਦੌਰਾਨ ਇੱਕ ਮੋਟਰਸਾਈਕਲ ਚਾਲਕ ਦਾ ਨਾਮ ਤਰਨਜੀਤ ਸਿੰਘ ਸੋਨੂ ਵਾਸੀ ਭਾਈ ਹਿੰਮਤ ਸਿੰਘ ਨਗਰ ਲੁਧਿਆਣਾ ਅਤੇ ਪਿੱਛੇ ਬੈਠੇ ਵਿਅਕਤੀ ਨੇ ਆਪਣਾ ਨਾਮ ਗੁਰਕ੍ਰਿਪਾਲ ਸਿੰਘ ਉਰਫ ਗੋਪੀ ਬਾਸੀ ਮੁਹੰਮਦਪੁਰਾ ਨਵਾਂ ਪਿੰਡ ਥਾਣਾ ਅਮਰਗੜ੍ਹ ਦੱਸਿਆ। ਪੁਲਿਸ ਵੱਲੋਂ ਤਲਾਸ਼ੀ ਲੈਣ ‘ਤੇ ਉਨ੍ਹਾਂ ਕੋਲੋਂ 96 ਗ੍ਰਾਮ ਹੈਰੋਇਨ, ਇੱਕ ਪਿਸਟਲ .32 ਬੋਰ, ਇੱਕ ਜਿੰਦਾ ਕਾਰਤੂਸ, ਤਿੰਨ ਖੋਲ ਕਾਰਤੂਸ, ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ। ਥਾਣਾ ਸਦਰ ਅਹਿਮਦਗੜ੍ਹ ਵਿਖੇ ਪਰਚਾ ਦਰਜ ਕੀਤਾ ਗਿਆ ਹੈ। ਇਹਨਾਂ ਦੇ ਖਿਲਾਫ਼ ਪਹਿਲਾਂ ਹੀ ਚਾਰ-ਚਾਰ ਮੁਕਦਮੇ ਵੱਖ-ਵੱਖ ਥਾਣਿਆਂ ਦੇ ਵਿੱਚ ਦਰਜ ਹਨ।
ਵੀਡੀਓ ਲਈ ਕਲਿੱਕ ਕਰੋ -:
