ਗੁਰਦਾਸਪੁਰ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਨਜ਼ਦੀਕੀ ਪਿੰਡ ਮਚਰਾਏ ਦੇ ਨੌਜਵਾਨ ‘ਤੇ ਸ਼ਨੀਵਾਰ ਰਾਤ ਤਿੰਨ ਬਾਈਕ ਸਵਾਰ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ। ਜਿਸ ਵਿੱਚ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜ਼ਖਮੀ ਹਾਲਤ ਵਿੱਚ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਜ਼ਖਮੀ ਦੀ ਹਾਲਤ ਨੂੰ ਨਾਜ਼ੁਕ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ।
ਜ਼ਖਮੀ ਦੇ ਪਿਤਾ ਨਿਰਮਲ ਸਿੰਘ ਨੇ ਦੱਸਿਆ ਕਿ ਮੇਰਾ ਲੜਕਾ ਗੁਰਸੇਵਕ ਸਿੰਘ (35 ਸਾਲ) ਘਰ ਦੇ ਬਾਹਰ ਦੁੱਧ ਦੀ ਡੇਅਰੀ ਦੇ ਬਾਹਰ ਅੱਗ ਸੇਕ ਰਿਹਾ ਸੀ। ਇਸ ਦੌਰਾਨ ਤਿੰਨ ਬਾਈਕ ਸਵਾਰ ਵਿਅਕਤੀਆਂ ਨੇ ਆ ਕੇ ਉਸ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦਾ ਲੜਕਾ ਗੰਭੀਰ ਜ਼ਖ਼ਮੀ ਹੋ ਗਿਆ। ਗੁਰਸੇਵਕ ਸਿੰਘ ਨੂੰ ਇੱਕ ਗੋਲੀ ਮੋਢੇ ਵਿੱਚ ਅਤੇ ਇੱਕ ਗੋਲੀ ਲੱਤ ਵਿੱਚ ਲੱਗੀ। ਹਮਲਾਵਰਾਂ ਵੱਲੋਂ ਗੋਲੀ ਚਲਾਉਣ ਤੋਂ ਬਾਅਦ ਉਹ ਮੌਕੇ ਤੋਂ ਘੁੰਮਣ ਕਸਬੇ ਵੱਲ ਫ਼ਰਾਰ ਹੋ ਗਏ। ਜ਼ਖਮੀ ਨੂੰ ਇਲਾਜ ਲਈ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਪਿਤਾ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਹਮਲਾਵਰਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।
ਇਹ ਵੀ ਪੜ੍ਹੋ : ਕਿਸਾਨਾਂ ਦੇ ਵਿਰੋਧ ਵਿਚਾਲੇ ਪੰਜਾਬ ‘ਚ 15 ਹਾਈਵੇਅ ਪ੍ਰੋਜੈਕਟ ਰੁਕੇ, ਜ਼ਮੀਨ ਦੇਣ ਤੋਂ ਕਿਸਾਨਾਂ ਨੇ ਕੀਤਾ ਇਨਕਾਰ
ਸ੍ਰੀ ਹਰਗੋਬਿੰਦਪੁਰ ਸਾਹਿਬ ਦੇ SHO ਬਿਕਰਮ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਮੌਕੇ ’ਤੇ ਪਹੁੰਚੇ। ਹਮਲਾਵਰਾਂ ਨੇ ਪੰਜ ਰਾਉਂਡ ਫਾਇਰ ਕੀਤੇ, ਜਿਨ੍ਹਾਂ ਵਿੱਚੋਂ ਇੱਕ ਗੁਰਸੇਵਕ ਸਿੰਘ ਦੇ ਮੋਢੇ ਵਿੱਚ ਅਤੇ ਇੱਕ ਲੱਤ ਵਿੱਚ ਲੱਗਿਆ। ਪੁਲਿਸ ਵੱਲੋਂ ਸਾਰੇ ਇਲਾਕੇ ਦੀ ਨਾਕਾਬੰਦੀ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਚੌਕਸ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: