ਡੇਰਾ ਬਾਬਾ ਨਾਨਕ ਦੇ ਪਿੰਡ ਸਰਵਾਲੀ ਵਿੱਚ ਬੀਤੀ ਰਾਤ ਲੰਗਰ ਦੀ ਸੇਵਾ ਕਰਕੇ ਘਰ ਵਾਪਸ ਪਰਤ ਰਹੇ ਬਜ਼ੁਰਗ ਜੋੜੇ ਤੇ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਗੋਲੀ ਲੱਗਣ ਕਰਕੇ ਬਜ਼ੁਰਗ ਦੀ ਮੌਤ ਹੋ ਗਈ ਅਤੇ ਬਜ਼ੁਰਗ ਮਹਿਲਾ ਗੰਭੀਰ ਜ਼ਖਮੀ ਹੈ। ਮ੍ਰਿਤਕ ਦੀ ਪਛਾਣ ਸੋਹਣ ਸਿੰਘ ਵਜੋਂ ਹੋਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ ਤੇ ਸਰਪੰਚ ਨਾਲ ਗੱਲ ਕੀਤੀ ਤਾਂ ਉਹਨਾਂ ਨੇ ਕਿਹਾ ਕਿ ਇਹ ਬਜ਼ੁਰਗ ਜੋੜਾ ਲੰਗਰ ਦੀ ਸੇਵਾ ਕਰਕੇ ਆਪਣੇ ਘਰ ਪਰਤ ਰਿਹਾ ਸੀ। ਇਸ ਦੌਰਾਨ ਕੁਝ ਅਣਪਛਾਤਿਆਂ ਵੱਲੋਂ ਇਹਨਾਂ ‘ਤੇ ਗੋਲੀ ਚਲਾ ਦਿੱਤੀ ਗਈ। ਗੋਲੀ ਲੱਗਣ ਕਰਕੇ ਬਜ਼ੁਰਗ ਦੀ ਤਾਂ ਮੌਤ ਹੋ ਗਈ ਪਰ ਉਹਨਾਂ ਦੀ ਧਰਮ ਪਤਨੀ ਗੰਭੀਰ ਜ਼ਖਮੀ ਹੈ। ਮਹਿਲਾ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਵਿੱਚ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਜਲੰਧਰ ‘ਚ ਮਾਨ ਸਰਕਾਰ ਦਾ ਬੁਲਡੋਜ਼ਰ ਐਕਸ਼ਨ ਜਾਰੀ, ਤ.ਸਕ.ਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ
ਮਾਮਲੇ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਦੀ ਟੀਮ ਜਾਂਚ ਕਰਨ ਲਈ ਪਹੁੰਚ ਗਈ। SP ਪੰਜਾਬ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਰਾਤ ਗੋਲੀ ਚੱਲੀ ਸੀ। ਮਾਮਲੇ ਵਿੱਚ ਅਲੱਗ-ਅਲੱਗ ਟੀਮਾਂ ਬਣਾ ਦਿੱਤੀਆਂ ਗਈਆਂ ਨੇ ਬਹੁਤ ਜਲਦ ਜਾਂਚ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
