ਡਿਜੀਟਲ ਦੇ ਯੁੱਗ ਵਿੱਚ ਹੁਣ ਹਰ ਕੋਈ ਵਾਤਾਵਰਣ ਦੀ ਸੁਰੱਖਿਆ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ, ਕੇਂਦਰ ਸਰਕਾਰ ਵੀ 1 ਨਵੰਬਰ, 2022 ਤੋਂ ਦੇਸ਼ ਭਰ ਦੇ ਰੇਲਵੇ ਸਟੇਸ਼ਨਾਂ ਵਿੱਚ ਕਾਗਜ਼ ਦੀ ਵਰਤੋਂ ਨੂੰ ਘਟਾਉਣ ਲਈ ਇਸਨੂੰ ਯਕੀਨੀ ਬਣਾਉਣ ਦੀ ਤਿਆਰੀ ਕਰ ਰਹੀ ਹੈ।
ਰੇਲਵੇ ਨੇ ਫ਼ਿਰੋਜ਼ਪੁਰ ਡਿਵੀਜ਼ਨ ਦੀ ਤਰਫ਼ੋਂ ਵੀ ਤਿਆਰੀਆਂ ਕਰ ਲਈਆਂ ਹਨ ਅਤੇ ਨਵੰਬਰ ਮਹੀਨੇ ਵਿੱਚ ਪਹਿਲੇ ਪੜਾਅ ਵਿੱਚ ਈ-ਆਫਿਸ ਸੰਕਲਪ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਯੋਜਨਾ ‘ਤੇ ਕੰਮ ਕਰ ਰਿਹਾ ਹੈ। ਇਸ ਨੂੰ ਲਾਗੂ ਕਰਨ ਲਈ ਫ਼ਿਰੋਜ਼ਪੁਰ ਡਿਵੀਜ਼ਨ ਅਧੀਨ ਪੈਂਦੇ ਸਾਰੇ ਰੇਲਵੇ ਸਟੇਸ਼ਨਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਆਉਣ ਵਾਲੇ ਕੁਝ ਦਿਨਾਂ ‘ਚ ਸਾਰੇ ਰੇਲਵੇ ਸਟੇਸ਼ਨਾਂ ‘ਤੇ ਦਫ਼ਤਰੀ ਕੰਮਕਾਜ ਪੇਪਰ ਰਹਿਤ ਕਰ ਦਿੱਤਾ ਜਾਵੇਗਾ। ਅਜਿਹੇ ‘ਚ ਆਉਣ ਵਾਲੇ ਸਮੇਂ ‘ਚ ਰੇਲਵੇ ਸਟੇਸ਼ਨਾਂ ‘ਤੇ ਫਾਈਲਾਂ ਦੇ ਢੇਰ ਨਜ਼ਰ ਨਹੀਂ ਆਉਣਗੇ। ਇਸ ਦੇ ਲਈ ਫ਼ਿਰੋਜ਼ਪੁਰ ਡਿਵੀਜ਼ਨ ਵੱਲੋਂ ਆਈ.ਟੀ. ਨੂੰ ਮਜ਼ਬੂਤ ਕਰਨ ਲਈ ਅਪਗ੍ਰੇਡੇਸ਼ਨ ਵੀ ਕੀਤੀ ਗਈ ਹੈ ਅਤੇ ਇਸ ਸਬੰਧੀ ਕਈ ਸਟੇਸ਼ਨਾਂ ‘ਤੇ ਕੰਮ ਚੱਲ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਫ਼ਿਰੋਜ਼ਪੁਰ ਮੰਡਲ ਦੀ ਡਿਵੀਜ਼ਨਲ ਮੈਨੇਜਰ ਸੀਮਾ ਸ਼ਰਮਾ ਨੇ ਦੱਸਿਆ ਕਿ ਦੇਸ਼ ਭਰ ਦੇ ਰੇਲਵੇ ਸਟੇਸ਼ਨਾਂ ‘ਤੇ ਪੇਪਰ ਰਹਿਤ ਕੰਮ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਫ਼ਿਰੋਜ਼ਪੁਰ ਡਿਵੀਜ਼ਨ ਦੀ ਤਰਫ਼ੋਂ ਪੰਜਾਬ ਸਮੇਤ ਫ਼ਿਰੋਜ਼ਪੁਰ ਡਿਵੀਜ਼ਨ ਦੇ ਸਾਰੇ ਰੇਲਵੇ ਸਟੇਸ਼ਨਾਂ ‘ਤੇ ਪੇਪਰ ਰਹਿਤ ਕੰਮ ਕੀਤਾ ਗਿਆ ਹੈ। ਜ਼ਿਆਦਾਤਰ ਸਟੇਸ਼ਨਾਂ ਨੂੰ ਪੇਪਰ ਰਹਿਤ ਬਣਾਉਣ ਦੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ। ਆਉਣ ਵਾਲੇ ਕੁਝ ਸਮੇਂ ਤੱਕ ਕਿਸੇ ਵੀ ਦਫ਼ਤਰ ਵਿੱਚ ਕਾਗਜ਼ੀ ਕੰਮ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਚਾਰਟ ਵੀ ਡਿਜੀਟਲ ਬੋਰਡ ਲਗਾਏ ਜਾ ਰਹੇ ਹਨ।