ਫਿਰੋਜ਼ਪੁਰ-ਫਾਜ਼ਿਲਕਾ ਰੋਡ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਬਾਈਕ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਥਾਣੇ ਦੇ ਅਧੀਨ ਪੈਂਦੇ ਜੰਗਲਵਾਲਾ ਦੇ ਨੇੜੇ ਵਾਪਰਿਆ। ਇਸ ਹਾਦਸੇ ਵਿੱਚ ਬਾਈਕ ਸਵਾਰ ਦੋ ਭੈਣ-ਭਰਾ ਨੂੰ ਕੈਂਟਰ ਨੇ ਟੱਕਰ ਮਾਰ ਦਿੱਤੀ, ਜਿਸ ਵਿੱਚ ਤਿੰਨਾਂ ਦੀ ਮੌਕੇ ‘ਤੇ ਮੌਤ ਹੋ ਗਈ । ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿੱਚ 2 ਕੁੜੀਆਂ ਅਤੇ ਇੱਕ ਮੁੰਡਾ ਸ਼ਾਮਲ ਹੈ, ਜਿਨ੍ਹਾਂ ਦੇ ਮੋਟਰਸਾਈਕਲ ਨੂੰ ਕੈਂਟਰ ਨੇ ਪਿੱਛਿਓਂ ਟੱਕਰ ਮਾਰ ਦਿੱਤੀ ।
ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਮ੍ਰਿਤਕਾਂ ਦੀ ਪਛਾਣ ਰੀਤੂ (18), ਰੇਨੂੰ (17) ਤੇ ਆਰਵ (16) ਪੁੱਤਰ ਸਤਪਾਲ ਵਜੋਂ ਹੋਈ ਹੈ । ਹਾਦਸੇ ਮਗਰੋਂ ਕੈਂਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ । ਜਿਸ ਤੋਂ ਬਾਅਦ ਲੋਕਾਂ ਨੇ ਜਾਮ ਲਗਾ ਦਿੱਤਾ ਤੇ ਕਈ ਘੰਟਿਆਂ ਤੱਕ ਫਿਰੋਜ਼ਪੁਰ-ਫਾਜ਼ਿਲਕਾ ਹਾਈਵੇ ‘ਤੇ ਲੰਬਾ ਜਾਮ ਲੱਗ ਗਿਆ। ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲੋਕਾਂ ਨੂੰ ਸ਼ਾਂਤ ਕੀਤਾ ਤੇ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਫਿਰੋਜ਼ਪੁਰ ਸਿਵਲ ਹਸਪਤਾਲ ਭੇਜ ਦਿੱਤਾ।
ਦੱਸ ਦੇਈਏ ਕਿ ਤਿੰਨੋਂ ਮ੍ਰਿਤਕ ਭੈਣ-ਭਰਾ ਪਿੰਡ ਪੁਰਾਵਾਲਾ ਦੇ ਰਹਿਣ ਵਾਲੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਤਿੰਨੋਂ ਘਰੋਂ ਮੋਟਰਸਾਈਕਲ ‘ਤੇ ਦਵਾਈ ਲੈਣ ਦੇ ਲਈ ਆਏ ਸਨ ਤੇ ਵਾਪਸ ਪਰਤਦੇ ਸਮੇਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਜਿਸ ਵਿੱਚ ਉਨ੍ਹਾਂ ਤਿੰਨਾਂ ਦੀ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ -: