ਪੰਜਾਬ ‘ਚ ਇੱਕ ਵਾਰ ਫਿਰ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਤਿੰਨ ਦਿਨ ਭਾਰੀ ਮੀਂਹ ਪੈਣ ਦੇ ਆਸਾਰ ਹਨ। ਦਰਅਸਲ 4 ਅਕਤੂਬਰ ਤੋਂ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ ਮੌਸਮ ਵਿਚ ਤਬਦੀਲੀ ਆਏਗੀ।
ਚੰਡੀਗੜ੍ਹ ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਭਵਿੱਖਬਾਣੀ ਮੁਤਾਬਕ 5 ਤੋਂ 8 ਅਕਤੂਬਰ ਤੱਕ ਮੀਂਹ ਪੈਣ ਦੀ ਉਮੀਦ ਹੈ, ਜਿਸ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ।

ਦੂਜੇ ਪਾਸੇ ਰਣਜੀਤ ਸਾਗਰ ਡੈਮ ਤੋਂ ਵੀਰਵਾਰ ਨੂੰ ਮੁੜ 35,753 ਕਿਊਸੇਕ ਪਾਣੀ ਛੱਡਿਆ ਗਿਆ ਜਿਸ ਨਾਲ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧ ਗਿਆ। ਜਿਹੜੇ ਅਸਥਾਈ ਬੰਨ੍ਹ ਬਣਾਏ ਗਏ ਸਨ, ਉਨ੍ਹਾਂ ਨੂੰ ਇਸ ਪਾਣੀ ਕਾਰਨ ਨੁਕਸਾਨ ਪੁੱਜਿਆ ਹੈ। ਬੰਨ੍ਹ ਦੀਆਂ ਬੋਰੀਆਂ ਪਾਣੀ ਵਿਚ ਰੁੜਦੀਆਂ ਨਜਰ ਆਈਆਂ। ਇਸੇ ਵਿਚਾਲੇ ਪੰਜਾਬ ਵਿਚ ਮੁੜ ਭਾਰੀ ਮੀਂਹ ਦੀ ਚਿਤਾਵਨੀ ਨੇ ਚਿੰਤਾ ਵਧਾ ਦਿੱਤੀ ਹੈ, ਜਿਸ ਨਾਲ ਹੜ੍ਹਾਂ ਦਾ ਖਤਰਾ ਹੋ ਸਕਦਾ ਹੈ। ਡੀਸੀ ਪਠਾਨਕੋਟ ਆਦਿਤਯ ਉੱਪਲ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਦਰਿਆ ਤੇ ਨਦੀਆਂ ਦੇ ਕੰਢੇ ਜਾਣ ਤੋਂ ਬਚਣ।
ਦੱਸ ਦੇਈਏ ਕਿ ਮੌਸਮ ਵਿਭਾਗ ਮੁਤਾਬਕ ਅੱਜ ਵੀ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਸ਼ਾਮਲ ਹਨ।
ਇਹ ਵੀ ਪੜ੍ਹੋ : ਰਾਜਵੀਰ ਜਵੰਦਾ ਦਾ ਹਾਲ ਜਾਨਣ ਮਗਰੋਂ ਬੋਲੇ ਬਾਜਵਾ, ‘ਉਸ ਦੇ ਪੈਰਾਂ ‘ਚ ਥੋੜੀ ਮੂਵਮੈਂਟ ਹੋਈ ਹੈ ਪਰ ਠੀਕ ਹੋਣ ‘ਚ ਲੱਗੇਗਾ ਸਮਾਂ
ਅੱਜਕਲ੍ਹ ਰਾਤਾਂ ਆਮ ਨਾਲੋਂ ਵੱਧ ਗਰਮ ਹਨ, ਜਦੋਂਕਿ ਦਿਨ ਦਾ ਤਾਪਮਾਨ ਦਰਮਿਆਨਾ ਰਹਿੰਦਾ ਹੈ। ਘੱਟੋ-ਘੱਟ ਤਾਪਮਾਨ ਆਮ ਨਾਲੋਂ 4.6 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਦੇ ਮੁਤਾਬਕ ਮੀਂਹ ਮਗਰੋਂ ਇਸ ਗਰਮੀ ਤੋਂ ਜਲਦ ਹੀ ਕੁਝ ਰਾਹਤ ਦੇ ਸਕਦੀ ਹੈ। 5 ਤੋਂ 7 ਅਕਤੂਬਰ ਤੱਕ ਰਾਜ ਵਿੱਚ ਮੀਂਹ ਤੋਂ ਬਾਅਦ, ਤਾਪਮਾਨ ਥੋੜ੍ਹਾ ਘੱਟ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























