Fog begins in Punjab : ਨਵਾਂਸ਼ਹਿਰ : ਪੰਜਾਬ ’ਚ ਜਿਥੇ ਠੰਡ ਵੱਧ ਰਹੀ ਹੈ, ਉਥੇ ਹੀ ਧੁੰਦ ਦਾ ਕਹਿਰ ਵੀ ਸ਼ੁਰੂ ਹੋ ਗਿਆ ਹੈ। ਅਕਸਰ ਹੀ ਧੁੰਦ ਕਾਰਨ ਸੜਕ ਹਾਦਸੇ ਵਾਪਰ ਜਾਂਦੇ ਹਨ। ਅਜਿਹਾ ਹੀ ਹਾਦਸਾ ਵਾਪਰਿਆ ਗੜ੍ਹਸ਼ੰਕਰ ਰੋਡ ’ਤੇ, ਜਿਥੇ ਧੁੰਦ ਕਾਰਨ ਅੱਜ ਅੱਧਾ ਦਰਜਨ ਦੇ ਕਰੀਬ ਗੱਡੀਆਂ ਆਪਸ ਵਿੱਚ ਟਕਰਾ ਗਈਆਂ।
ਹਾਦਸੇ ਵਿੱਚ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਚੰਗੀ ਗੱਲ ਇਹ ਰਹੀ ਕਿ ਇਸ ਵਿੱਚ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਗਿਆ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਮਹਿੰਦੀਪੁਰ ਪੁਲ ’ਤੇ ਸਵੇਰੇ ਲਗਭਗ 8.30 ਵਜੇ ਵਾਪਰਿਆ। ਹਾਦਸੇ ਤੋਂ ਬਾਅਦ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪੁਲਿਸ ਘਟਨਾ ਵਾਲੀ ਥਾਂ ’ਤੇ ਪਹੁੰਚੀ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ।
ਮਿਲੀ ਜਾਣਕਾਰੀ ਮੁਤਾਬਕ ਜਿਵੇਂ ਹੀ ਗੱਡੀਆਂ ਇੱਕ- ਦੂਜੇ ਨਾਲ ਟਕਰਾਈਆਂ ਤਾਂ ਇਹ ਸਾਰੀਆਂ 6 ਗੱਡੀਆਂ ਰੋਡ ਦੇ ਉੱਤੇ ਚੜ੍ਹ ਗਈਆਂ, ਜਿਸ ਕਾਰਨ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ, ਜਿਵੇਂਕਿ ਤਸਵੀਰਾਂ ਵਿੱਚ ਦਿਖਾਈ ਦੇ ਰਹੀਆਂ ਹਨ। ਇਨ੍ਹਾਂ ਗੱਡੀਆਂ ਵਿੱਚ ਲਗਭਗ 12 ਲੋਕ ਸਵਾਰ ਸਨ, ਜਿਨ੍ਹਾਂ ਵਿੱਚ ਕੁਝ ਬੱਚੇ ਵੀ ਸ਼ਾਮਲ ਸਨ।
ਕਾਰ ਸਵਾਰਾਂ ਦੇ ਕੁਝ ਮਾਮੂਲੀ ਸੱਟਾਂ ਆਈਆਂ ਹਨ। ਦੱਸ ਦੇਈਏ ਕਿ ਇਸ ਰੋਡ ‘ਤੇ ਐਨ.ਐੱਚ. ਆਈ. ਡਿਪਾਰਟਮੈਂਟ ਵੱਲੋਂ ਕੋਈ ਵੀ ਡਾਇਵਰਜ਼ਨ ਦਾ ਬੋਰਡ ਨਹੀਂ ਲਗਾਇਆ ਗਿਆ ਸੀ, ਜੋਕਿ ਹੋਰ ਵੀ ਹਾਦਸਿਆਂ ਦਾ ਕਾਰਨ ਬਣ ਸਕਦਾ ਹੈ।