ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ 36 ਦਿਨ ਹੋ ਗਏ ਹਨ। ਪੰਜਾਬ ਸਰਕਾਰ ਪੰਜਾਬ ਸਰਕਾਰ ਕਿਸਾਨ ਆਗੂ ਨੂੰ ਹਸਪਤਾਲ ‘ਚ ਦਾਖਲ ਕਰਵਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਦੌਰਾਨ ਸਾਬਕਾ ਏਡੀਜੀਪੀ ਜਸਕਰਨ ਸਿੰਘ ਖਨੌਰੀ ਬਾਰਡਰ ਪਹੁੰਚੇ, ਉਨ੍ਹਾਂ ਨਾਲ ਪੁਲਿਸ ਦੀ ਟੀਮ ਵੀ ਮੌਜੂਦ ਰਹੀ। ਉਨ੍ਹਾਂ ਦੇ ਨਾਲ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੱਧੂ ਅਤੇ ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਵੀ ਮੌਜੂਦ ਹਨ।
ਇਸ ਦੌਰਾਨ ਉਨ੍ਹਾਂ ਨਾਲ ਡੱਲੇਵਾਲ ਦੇ ਮੈਡੀਕਲ ਟੈਸਟ ਕਰਨ ਲਈ ਡਾਕਟਰਾਂ ਦੀ ਟੀਮ ਵੀ ਪਹੁੰਚੀ, ਜਿਨ੍ਹਾਂ ਨੇ ਡੱਲੇਵਾਲ ਦਾ ਮੈਡੀਕਲ ਚੈੱਕਅਪ ਤੇ ਬਲੱਡ ਸੈਂਪਲ ਲਏ। ਏਡੀਜੀਪੀ ਨੇ ਦੱਸਿਆ ਕਿ ਉਹ ਮੈਡੀਕਲ ਟੀਮ ਨਾਲ ਇਸ ਲਈ ਜਾ ਰਹੇ ਹਨ ਤਾਂਕਿ ਡੱਲੇਵਾਲ ਦੇ ਟੈਸਟ ਸੈਂਪਲ ਲੈਣ ਵਿਚ ਕੋਈ ਦਿੱਕਤ ਨਾ ਹੋਵੇ। ਨਾਲ ਹੀ ਉਨ੍ਹਾਂ ਕਿਹਾ ਕਿ ਡੱਲੇਵਾਲ ਨੂੰ ਮੈਡੀਕਲ ਟ੍ਰੀਟਮੈਂਟ ਲੈਣ ਲਈ ਮਨਾਇਆ ਜਾ ਰਿਹਾ ਹੈ ਇਸ ਸਬੰਧੀ ਕੋਸ਼ਿਸ਼ਾਂ ਜਾਰੀ ਹਨ।
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੋਂ ਪਹਿਲਾਂ ਡੱਲੇਵਾਲ ਨੂੰ ਅਸਥਾਈ ਹਸਪਤਾਲ ਵਿੱਚ ਤਬਦੀਲ ਕਰਨ ਲਈ ਕਿਹਾ ਹੈ। ਅਜਿਹਾ ਨਾ ਹੋਣ ‘ਤੇ ਮੁੱਖ ਸਕੱਤਰ ਅਤੇ ਡੀਜੀਪੀ ਵਿਰੁੱਧ ਅਦਾਲਤ ਦੀ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਜਾ ਸਕਦਾ ਹੈ। ਇਸ ‘ਤੇ ਕੱਲ ਯਾਨੀ 31 ਦਸੰਬਰ ਨੂੰ ਮੁੜ ਸੁਣਵਾਈ ਹੋਵੇਗੀ।
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਦੁੱਧ ਉਤਪਾਦਕਾਂ ਨੂੰ ਵੱਡਾ ਤੋਹਫ਼ਾ, ਕੀਮਤਾਂ ‘ਚ ਕੀਤਾ ਵਾਧਾ
ਅਜਿਹੇ ‘ਚ ਕੱਲ੍ਹ (29 ਦਸੰਬਰ) ਨੂੰ ਵੀ ਪ੍ਰਸ਼ਾਸਨ ਦੀਆਂ ਟੀਮਾਂ ਨੇ ਖਨੌਰੀ ਸਰਹੱਦ ‘ਤੇ ਪਹੁੰਚ ਕੇ ਕਿਸਾਨ ਆਗੂਆਂ ਤੇ ਡੱਲੇਵਾਲ ਨਾਲ ਗੱਲਬਾਤ ਕੀਤੀ ਪਰ ਉਨ੍ਹਾਂ ਦੀ ਗੱਲਬਾਤ ਅਸਫਲ ਰਹੀ। ਡੱਲੇਵਾਲ ਨੇ ਬੀਤੀ ਰਾਤ ਦੋਸ਼ ਲਾਇਆ ਕਿ ਪੰਜਾਬ ਸਰਕਾਰ ਮੋਰਚੇ ’ਤੇ ਹਮਲਾ ਕਰਨ ਦੀ ਤਿਆਰੀ ਕਰ ਰਹੀ ਹੈ। ਇਹ ਮੋਰਚੇ ਨੂੰ ਕੁਚਲਣ ਦੀ ਕੋਸ਼ਿਸ਼ ਹੈ। ਡੱਲੇਵਾਲ ਫਸਲਾਂ ਦੇ ਘੱਟੋ-ਘੱਟ ਖਰੀਦ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।
ਦੂਜੇ ਪਾਸੇ ਅੱਜ ਕਿਸਾਨਾਂ ਵੱਲੋਂ ਕੀਤਾ ਗਿਆ ਪੰਜਾਬ ਬੰਦ ਖਤਮ ਕਰ ਦਿੱਤਾ ਗਿਆ ਹੈ। ਪੰਜਾਬ ਬੰਦ ਸਵੇਰੇ 7 ਤੋਂ ਸ਼ਾਮ 4 ਵਜੇ ਤੱਕ ਕੀਤਾ ਗਿਆ ਸੀ। ਅਜਿਹੇ ਵਿਚ ਹੁਣ ਸੜਕਾਂ ‘ਤੇ ਧਰਨੇ ਉਤੇ ਬੈਠੇ ਕਿਸਾਨ ਉਠ ਗਏ ਹਨ। ਸ਼ਾਮ ਚਾਰ ਵਜੇ ਤੋਂ ਬਾਅਦ ਸੜਕਾਂ ‘ਤੇ ਹੌਲੀ-ਹੌਲੀ ਵਾਹਨਾਂ ਦੀ ਆਵਾਜਾਈ ਸ਼ੁਰੂ ਹੋ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: