ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਨਵੇਂ ਚੁਣੇ ਨਵੇਂ ਸੰਸਦ ਚਰਨਜੀਤ ਸਿੰਘ ਚੰਨੀ ਅੱਜ ਸ਼੍ਰੀ ਚਮਕੌਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਆਪਣੇ ਪਰਿਵਾਰਕ ਮੈਂਬਰ ਸਮੇਤ ਨਤਮਸਤਕ ਹੋਏ। ਉਨ੍ਹਾਂ ਜਲੰਧਰ ਤੋਂ ਮਿਲੀ ਵੱਡੀ ਜਿੱਤ ਲਈ ਵਾਹਿਗੁਰੂ ਦਾ ਧੰਨਵਾਦ ਕੀਤਾ। ਉਨ੍ਹਾਂ ਜਿਥੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਉਥੇ ਉਨ੍ਹਾਂ ਜਿੱਤ ਲਈ ਦੁਆਵਾਂ ਕਰਨ ਅਤੇ ਸਮਰਥਨ ਕਰਨ ਵਾਲਿਆ ਦਾ ਵੀ ਧੰਨਵਾਦ ਕੀਤਾ।

Former CM Channi paid
ਇਸ ਮੌਕੇ ਐਮਐਲਏ ਅਰੁਨਾ ਚੌਧਰੀ, ਨਗਰ ਕੌਂਸਲ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ, ਐਮਸੀ ਅਮਰਿੰਦਰਪਾਲ ਸਿੰਘ ਲਾਲੀ, ਜਸਵਿੰਦਰ ਸਿੰਘ ਐਮਸੀ, ਦਵਿੰਦਰ ਸਿੰਘ ਬਰਸਾਲਪੁਰ, ਤਾਰਾ ਚੰਦ ਜੰਡ ਸਾਹਿਬ, ਅਤੇ ਵੱਡੀ ਗਿਣਤੀ ਵਿੱਚ ਸਮਰਥਕ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਮੋਗਾ ‘ਚ ਪਾਨ ਦੀ ਦੁਕਾਨ ਚਲਾਉਣ ਵਾਲੇ ਨੂੰ 3 ਸਾਲ ਦੀ ਕੈਦ, ਸਵਾ ਲੱਖ ਰੁਪਏ ਦਾ ਜੁਰਮਾਨਾ ਵੀ, ਜਾਣੋ ਵਜ੍ਹਾ
ਵੀਡੀਓ ਲਈ ਕਲਿੱਕ ਕਰੋ -:
























