ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਗੋਡੇ ਵਿੱਚ ਤਕਲੀਫ਼ ਹੋਣ ਤੋਂ ਬਾਅਦ ਡਾਕਟਰਾਂ ਵੱਲੋਂ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਆਪਣੇ ਪਿੰਡ ਵਾਲੀ ਰਿਹਾਇਸ਼ ਵਿੱਚ ਸੰਤੁਲਨ ਵਿਗੜਨ ਕਾਰਨ ਡਿੱਗ ਗਏ ਜਿਸ ਕਰਕੇ ਉਨ੍ਹਾਂ ਦੇ ਗੋਡੇ ’ਤੇ ਸੱਟ ਵੱਜ ਗਈ । ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਕੁਝ ਦਿਨਾਂ ਲਈ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਹਾਲਾਂਕਿ, ਉਹ ਲੰਬੀ ਹਲਕੇ ਵਿੱਚ ਆਪਣਾ ਧੰਨਵਾਦੀ ਦੌਰਾ ਕਰਦਿਆਂ ਚਾਰ ਪਿੰਡਾਂ ਵਿੱਚ ਗਏ। ਗੋਡੇ ਵਿੱਚ ਦਰਦ ਕਾਰਨ ਉਨ੍ਹਾਂ ਨੇ ਆਪਣੀ ਕਾਰ ਵਿੱਚ ਬੈਠਿਆਂ ਹੀ ਲੋਕਾਂ ਦੇ ਇਕੱਠ ਨੂੰ ਸੰਬੋਧਿਤ ਕੀਤਾ। ਜਿਸ ਤੋਂ ਬਾਅਦ ਉਨ੍ਹਾਂ ਨੇ ਸ਼ਾਮ ਤੇ ਭਲਕੇ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਬਾਦਲ ਨੇ ਕਈ ਪਿੰਡਾਂ ਦਾ ਧੰਨਵਾਦ ਦੌਰਾ ਕਰਨਾ ਸੀ ਪਰ ਗੋਡੇ ‘ਤੇ ਸੱਟ ਲੱਗਣ ਕਾਰਨ ਉਨ੍ਹਾਂ ਨੇ ਗੱਡੀ ਵਿੱਚ ਬੈਠ ਕੇ 4 ਪਿੰਡਾਂ ਨੂੰ ਸੰਬੋਧਿਤ ਕੀਤਾ ਅਤੇ ਬਾਕੀ ਦੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਹ ਕੋਰੋਨਾ ਪਾਜ਼ੀਟਿਵ ਵੀ ਪਾਏ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ DMC ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਕੋਰੋਨਾ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਡਾਕਟਰਾਂ ਦੀ ਸਲਾਹ ‘ਤੇ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: