ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ । ਸੂਤਰਾਂ ਅਨੁਸਾਰ ਸੁਨੀਲ ਜਾਖੜ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਉਣਗੇ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਭਾਜਪਾ ‘ਚ ਸ਼ਾਮਲ ਹੋਣ ਦਾ ਫੈਸਲਾ ਕੱਲ੍ਹ ਹੀ ਲਿਆ ਗਿਆ ਸੀ। ਕਾਂਗਰਸ ਨੂੰ ਅਲਵਿਦਾ ਕਹਿਣ ਵਾਲੇ ਜਾਖੜ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਜਾਖੜ ਇਨ੍ਹੀਂ ਦਿਨੀਂ ਦਿੱਲੀ ਵਿੱਚ ਹੀ ਹਨ। ਦੱਸਿਆ ਜਾ ਰਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਉਨ੍ਹਾਂ ਨੂੰ ਰਾਜ ਸਭਾ ਵਿੱਚ ਭੇਜ ਸਕਦੀ ਹੈ।
ਦੱਸ ਦੇਈਏ ਕਿ ਬੀਤੇ ਦਿਨੀਂ ਸੁਨੀਲ ਜਾਖੜ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਫੇਸਬੁੱਕ ਤੇ ਲਾਈਵ ਹੋ ਕੇ ਆਪਣਾ ਦਰਦ ਜ਼ਾਹਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਸੀ । ਮਾਹਿਰਾਂ ਅਨੁਸਾਰ ਸੁਨੀਲ ਜਾਖੜ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਅਲਵਿਦਾ ਕਹਿਣ ਦੀ ਸਕ੍ਰਿਪਟ ਉਦੋਂ ਲਿਖੀ ਸੀ, ਜਦੋਂ ਕਾਂਗਰਸ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਲੈ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਸੀ। ਸੂਤਰਾਂ ਮੁਤਾਬਕ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੁਨੀਲ ਜਾਖੜ ਅੱਜ ਦੁਪਹਿਰ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣਗੇ।
ਵੀਡੀਓ ਲਈ ਕਲਿੱਕ ਕਰੋ -: