ਲੋਕ ਸਭਾ ਚੋਣਾਂ ਨੂੰ ਕੁਝ ਹੀ ਦਿਨ ਬਚੇ ਹਨ। ਪੰਜਾਬ ਵਿਚ 1 ਜੂਨ ਨੂੰ ਵੋਟਿੰਗ ਹੋਣੀ ਹੈ ਤੇ ਅਜਿਹੇ ਵਿਚ ਉਮੀਦਵਾਰਾਂ ਵੱਲੋਂ ਦਲ ਬਦਲਣ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਪਟਿਆਲਾ ਹਲਕੇ ‘ਚ AAP ਦਾ ਪਰਿਵਾਰ ਹੋਰ ਮਜ਼ਬੂਤ ਹੋਇਆ ਹੈ।
ਪਟਿਆਲਾ ਲੋਕ ਸਭਾ ਹਲਕੇ ਵਿੱਚ ਭਾਜਪਾ ਅਤੇ ਅਕਾਲੀ ਦਲ ਦੇ ਕਈ ਆਗੂ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਸਾਬਕਾ ਡਿਪਟੀ ਮੇਅਰ ਇੰਦਰਜੀਤ ਸਿੰਘ ਬੋਪਾਰਾਏ ਆਪਣੇ ਸਾਥੀਆਂ ਸਣੇ ਤੇ ਭਾਜਪਾ ਦੇ ਕਈ ਸਾਬਕਾ ਕੌਂਸਲਰ ਵੀ ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਸ਼ਾਮਲ ਹੋਏ। ਇੰਨਾ ਹੀ ਨਹੀਂ ਅਕਾਲੀ ਦਲ BC ਵਿੰਗ ਦੇ ਪ੍ਰਧਾਨ ਰਹੇ ਰਣਜੀਤ ਸਿੰਘ ਵੀ ਸਾਥੀਆਂ ਸਣੇ AAP ‘ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਮਾਨ ਨੇ ਸਾਰਿਆਂ ਦਾ ਪਾਰਟੀ ‘ਚ ਆਉਣ ‘ਤੇ ਸਵਾਗਤ ਕੀਤਾ। ਕਿਉਂਕਿ ਹੁਣ ਲੋਕ ਸਭਾ ਚੋਣਾਂ ਲਈ ਸਿਰਫ਼ 11 ਦਿਨ ਬਾਕੀ ਹਨ ਅਜਿਹੇ ਵਿਚ ਇਨ੍ਹਾਂ ਲੋਕਾਂ ਦਾ ‘ਆਪ’ ‘ਚ ਸ਼ਾਮਲ ਹੋਣਾ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।