ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ। ਇੰਨਾ ਹੀ ਨਹੀਂ ਸਗੋਂ ਨਾਲ ਹੀ ਉਨ੍ਹਾਂ ਨੇ ਪੰਜਾਬੀਆੰ ਨੂੰ ਖਾਸ ਕਰਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ PM ਮੋਦੀ ਦਾ ਸਮਰਥਨ ਕਰਨ ਤੇ ਜੇਕਰ ਕੋਈ ਮਸਲਾ ਹੈ ਤਾਂ ਉਨ੍ਹਾਂ ਨੂੰ ਮਿਲ-ਬੈਠ ਕੇ ਸੁਲਝਾਓ।
ਮਲੂਕਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਲਈ ਕਈ ਮਹਾਨ ਕਾਰਜ ਕੀਤੇ ਹਨ। ਉਨ੍ਹਾਂ ਨੇ ਸ੍ਰੀ ਕਰਤਾਰਪੁਰ ਲਾਂਘਾ ਖੋਲ੍ਹਕੇ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਫੈਸਲਾ ਕਰਕੇ ਸਿੱਖ ਕੌਮ ਲਈ ਮਹਾਨ ਕਾਰਜ ਕੀਤਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਪੀਐੱਮ ਮੋਦੀ ਕਿਸੇ ਵੀ ਦਿਨ-ਤਿਓਹਾਰ ਉਤੇ ਗੁਰਦੁਆਰਾ ਸਾਹਿਬ ਜਾਣਾ ਨਹੀਂ ਭੁੱਲਦੇ।
ਇਹ ਵੀ ਪੜ੍ਹੋ : ਪੰਜਾਬੀ ਡਰਾਈਵਰ ਨੂੰ ਕੈਨੇਡਾ ’ਚੋਂ ਕੀਤਾ ਜਾਵੇਗਾ ਡਿਪੋਰਟ, ਟਰੱਕ ਦੀ ਟੱਕਰ ਨਾਲ ਗਈ ਸੀ 16 ਲੋਕਾਂ ਦੀ ਜਾ/ਨ
ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਪੰਜਾਬੀਆਂ ਨੇ ਅਨੇਕਾਂ ਲੜਾਈਆਂ ਲੜੀਆਂ ਹਨ ਅਤੇ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ਪਰ ਉਨ੍ਹਾਂ ਦੀਆਂ ਕੁਰਬਾਨੀਆਂ ਦਾ ਕੋਈ ਇਨਾਮ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਹੁਣ ਕੇਂਦਰ ਨਾਲ ਲੜਨ ਦੀ ਬਜਾਏ ਸਿੱਖ ਕੌਮ ਨੂੰ ਇਕੱਠੇ ਬੈਠ ਕਿ ਆਪਣੇ ਹੱਕਾਂ ਦੀ ਗੱਲ ਕਰਨੀ ਚਾਹੀਦੀ ਹੈ। ਮਲੂਕਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖਾਂ ਦੇ ਮੁੱਦਿਆਂ ਨੂੰ ਨਜ਼ਰਅੰਦਾਜ਼ ਨਹੀਂ ਕਰਨਗੇ ਅਤੇ ਭਾਈਚਾਰੇ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: