ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਦਾ ਪਰਿਵਾਰ ਹੋਰ ਮਜ਼ਬੂਤ ਹੋ ਗਿਆ ਹੈ। ਅੰਮ੍ਰਿਤਸਰ ‘ਚ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਆਪ ‘ਚ ਸ਼ਾਮਲ ਹੋ ਗਏ ਹਨ। SGPC ਮੈਂਬਰ ਬਿਕਰਮਜੀਤ ਸਿੰਘ ਕੋਟਲਾ ਵੀ ਆਪ ‘ਚ ਸ਼ਾਮਲ ਹੋਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਮਲ ਕਰਾਇਆ ਹੈ। ਇਸ ਮੌਕੇ ਤਲਬੀਰ ਗਿੱਲ ਵੀ ਨਾਲ ਮੌਜੂਦ ਰਹੇ ਹਨ।
ਇਸ ਸਬੰਧੀ ”ਪੰਜਾਬ ਆਪ” ਨੇ ਟਵੀਟ ਕਰਕੇ ਲਿਖਿਆ ਹੈ ਕਿ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ‘ਚ ਆਮ ਆਦਮੀ ਪਾਰਟੀ ਦਾ ਪਰਿਵਾਰ ਵਧਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਤੇ ਤਲਬੀਰ ਗਿੱਲ ਦੀ ਮੌਜੂਦਗੀ ‘ਚ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਤੇ SGPC ਮੈਂਬਰ ਬਿਕਰਮਜੀਤ ਸਿੰਘ ਕੋਟਲਾ ਹੋਏ ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਸ਼ਾਮਲ।
ਇਹ ਵੀ ਪੜ੍ਹੋ : ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ AAP ‘ਚ ਸ਼ਾਮਲ, CM ਮਾਨ ਨੇ ਕੀਤਾ ਨਿੱਘਾ ਸਵਾਗਤ
ਵੀਡੀਓ ਲਈ ਕਲਿੱਕ ਕਰੋ -: