ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਹੁਣ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਅਜਨਾਲਾ ਤੋਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਬਿਸ਼ਨੋਈ ਗੈਂਗ ਵੱਲੋਂ ਧਮਕੀ ਮਿਲੀ ਹੈ । ਸਾਬਕਾ ਵਿਧਾਇਕ ਨੇ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ ਅਤੇ ਪੁਲਿਸ ਨੇ ਉਹਨਾਂ ਦੀ ਸ਼ਿਕਾਇਤ ਦੇ ਆਧਾਰ ‘ਤੇ ਆਪਣੇ ਪੱਧਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਅਜਨਾਲਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਹਰਪ੍ਰਤਾਪ ਸਿੰਘ ਅਜਨਾਲਾ ਨੇ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਕੰਬੋਅ ਨੂੰ ਸੂਚਿਤ ਕੀਤਾ ਹੈ ਕਿ ਉਨ੍ਹਾਂ ਦੇ ਨੰਬਰ ‘ਤੇ ਵਟਸਐਪ ਕਾਲ ਆਈ ਹੈ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਵਿੱਕੀ ਕੋਬਰਾ ਦੱਸੀ ਹੈ ਅਤੇ ਉਹ ਬਿਸ਼ਨੋਈ ਗੈਂਗ ਦਾ ਮੈਂਬਰ ਹੈ। ਉਸ ਨੇ ਕਿਹਾ ਹੈ ਕਿ ਜੇਕਰ ਉਸ ਨੂੰ ਜਲਦੀ ਪੈਸੇ ਨਾ ਦਿੱਤੇ ਗਏ ਤਾਂ ਉਹ ਉਨ੍ਹਾਂ ਨੂੰ ਗੋਲੀ ਮਾਰ ਦੇਵੇਗਾ।
ਇਹ ਵੀ ਪੜ੍ਹੋ: ਲੇਹ-ਲੱਦਾਖ ‘ਚ ਦੇਸ਼ ਦੀ ਰਾਖੀ ਕਰਦਾ ਪਿੰਡ ਸਲੌਦੀ ਦਾ ਨੌਜਵਾਨ ਹੋਇਆ ਸ਼ਹੀਦ
ਦੱਸ ਦੇਈਏ ਕਿ ਹਰਪ੍ਰਤਾਪ ਸਿੰਘ ਅਜਨਾਲਾ ਅੰਮ੍ਰਿਤਸਰ ਤੋਂ ਤੀਜੇ ਆਗੂ ਹਨ ਜਿਨ੍ਹਾਂ ਨੂੰ ਧਮਕੀ ਮਿਲੀ ਹੈ। ਕਰੀਬ 5 ਦਿਨ ਪਹਿਲਾਂ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਨੂੰ ਫੋਨ ‘ਤੇ ਧਮਕੀਆਂ ਮਿਲੀਆਂ ਸਨ, ਜਿਸ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਸਖਤ ਕਰ ਦਿੱਤੀ ਗਈ ਸੀ। ਹਾਲ ਹੀ ਵਿੱਚ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੂੰ ਵੀ ਤਿੰਨ ਨੰਬਰਾਂ ਤੋਂ ਵਟਸਐਪ ਕਾਲ ਆਈ ਅਤੇ ਪੈਸਿਆਂ ਦੀ ਮੰਗ ਕੀਤੀ ਗਈ । ਜਿਸ ਤੋਂ ਬਾਅਦ ਉਨ੍ਹਾਂ ਨੇ ਵੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਵੀਡੀਓ ਲਈ ਕਲਿੱਕ ਕਰੋ -: