ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਹੀ ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਉੱਥੇ ਹੀ ਪਾਰਟੀਆਂ ‘ਚ ਆਉਣ-ਜਾਣ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ। ਬੁੱਧਵਾਰ ਨੂੰ ਮਾਨਸਾ ਤੋਂ ਦੋ ਵਾਰ ਵਿਧਾਇਕ ਰਹੇ ਜਗਦੀਪ ਸਿੰਘ ਤਲਵੰਡੀ ਸਾਬੋ ਤੋਂ ਯੂਥ ਵਿੰਗ ਦੇ ਸਾਬਕਾ ਪ੍ਰਧਾਨ ਰਵੀਪ੍ਰੀਤ ਸਿੱਧੂ, ਸ੍ਰੀ ਚਮਕੌਰ ਸਾਹਿਬ ਤੋਂ ਸਾਬਕਾ ਵਿਧਾਇਕ ਰਹੇ ਸਮਸ਼ੇਰ ਸਿੰਘ ਰਾਏ ਅਤੇ ਹਰਭਾਗ ਸਿੰਘ ਦੇਸੂਮਾਜਰਾ ਭਾਜਪਾ ‘ਚ ਸ਼ਾਮਿਲ ਹੋ ਗਏ ਹਨ।
ਇਹ ਤਿੰਨੇ ਨੇਤਾ ਨਵੀਂ ਦਿੱਲੀ ਸਥਿਤ ਪਾਰਟੀ ਦਫਤਰ ‘ਚ ਪਹੁੰਚ ਭਾਜਪਾ ‘ਚ ਸ਼ਾਮਿਲ ਹੋਏ ਹਨ। ਪੰਜਾਬ ਵਿੱਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰ ਰਹੀ ਭਾਜਪਾ ਨੇ ਹੁਣ ਨਵੀਂ ਰਣਨੀਤੀ ਤਹਿਤ ਚੋਣ ਮੈਦਾਨ ‘ਚ ਉੱਤਰ ਸਕਦੀ ਹੈ। ਸੂਤਰਾਂ ਅਨੁਸਾਰ ਪਾਰਟੀ ਮਜ਼ਬੂਤ ਕਰਨ ਲਈ ਹੋਰਨਾਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਿਲ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਵਾਪਸ ਲੈਣ ਤੋਂ ਪਹਿਲਾਂ ਪੰਜਾਬ ਵਿੱਚ ਕਾਫੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਹਾਲਾਤ ਇੰਨੇ ਖਰਾਬ ਹੋ ਗਏ ਸਨ ਕਿ ਕਿਸਾਨ ਅੰਦੋਲਨ ਕਾਰਨ ਭਾਜਪਾ ਆਗੂਆਂ ਨੂੰ ਸੂਬੇ ‘ਚ ਪ੍ਰਚਾਰ ਵੀ ਨਹੀਂ ਕਰਨ ਦਿੱਤਾ ਜਾ ਰਿਹਾ ਸੀ। ਇਸ ਦੇ ਨਾਲ ਹੀ ਮੰਗਲਵਾਰ ਨੂੰ ਕਾਂਗਰਸ ਦੇ ਵਿਧਾਇਕ ਫਤਿਹ ਸਿੰਘ ਬਾਜਵਾ ਅਤੇ ਬਲਵਿੰਦਰ ਸਿੰਘ ਲਾਡੀ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ‘ਚ ਦਿੱਲੀ ‘ਚ ਭਾਜਪਾ ‘ਚ ਸ਼ਾਮਿਲ ਹੋ ਗਏ ਸੀ।
ਇਹ ਵੀ ਪੜ੍ਹੋ : 26 ਜਨਵਰੀ 2022 ਤੋਂ ਬੀ. ਪੀ. ਐੱਲ. ਕਾਰਡਧਾਰਕਾਂ ਨੂੰ 25 ਰੁਪਏ ਸਸਤਾ ਮਿਲੇਗਾ ਪੈਟਰੋਲ
ਬਾਜਵਾ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਹਨ। ਸਾਬਕਾ ਕ੍ਰਿਕਟਰ ਦਿਨੇਸ਼ ਮੋਂਗੀਆ ਵੀ ਭਾਜਪਾ ‘ਚ ਸ਼ਾਮਿਲ ਹੋ ਗਏ ਹਨ। ਇਨ੍ਹਾਂ ਸਾਰੇ ਲੋਕਾਂ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਨਾਲ ਪਾਰਟੀ ਵੱਲੋਂ ਉਮੀਦ ਕੀਤੀ ਜਾ ਰਹੀ ਹੈ ਕਿ ਪੰਜਾਬ ਵਿੱਚ ਖੇਤੀ ਕਾਨੂੰਨਾਂ ਕਾਰਨ ਪਾਰਟੀ ਨੂੰ ਹੋਏ ਨੁਕਸਾਨ ਦੀ ਭਰਪਾਈ ਹੋ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: