ਕਾਂਗਰਸ ਪਾਰਟੀ ਨੂੰ ਉਮੀਦਵਾਰਾਂ ਦੀ ਸੂਚੀ ਦੇ ਐਲਾਨ ਤੋਂ ਬਾਅਦ ਇੱਕ ਤੋਂ ਬਾਅਦ ਇੱਕ ਝਟਕਾ ਲੱਗ ਰਿਹਾ ਹੈ। ਕਾਂਗਰਸ ਪਾਰਟੀ ਵਿੱਚ ਵੱਡੇ ‘ਪੱਧਰ ਤੇ ਬਗਾਵਤ ਦੇਖਣ ਨੂੰ ਮਿਲ ਰਹੀ ਹੈ। ਇਸੇ ਵਿਚਾਲੇ ਸੋਮਵਾਰ ਨੂੰ ਇੱਕ ਵਾਰ ਫਿਰ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਿੱਥੇ ਸਰਵਣ ਸਿੰਘ ਫਿਲੌਰ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਸਰਵਣ ਸਿੰਘ ਫਿਲੌਰ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸੰਯੁਕਤ ਅਕਾਲੀ ਦਲ ਦਾ ਪੱਲਾ ਫੜ੍ਹ ਲਿਆ ਹੈ। ਸਰਵਣ ਸਿੰਘ ਫਿਲੌਰ ਸਾਬਕਾ ਮੰਤਰੀ ਦੇ ਨਾਲ-ਨਾਲ ਕਈ ਵਾਰ ਵਿਧਾਇਕ ਵਜੋਂ ਵੀ ਵਿਚਰੇ ਹਨ, ਜਿਸ ਕਾਰਨ ਇਹ ਕਾਂਗਰਸ ਲਈ ਬਹੁਤ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
ਦੱਸ ਦੇਈਏ ਕਿ ਸਰਵਣ ਸਿੰਘ ਫਿਲੌਰ ਅਕਾਲੀ ਦਲ ਵਿੱਚੋਂ ਕਾਂਗਰਸ ਵਿੱਚ ਸ਼ਾਮਿਲ ਹੋਏ ਸਨ। ਜਿਸ ਤੋਂ ਬਾਅਦ ਉਹ ਫ਼ਿਲੌਰ ਤੋਂ ਟਿਕਟ ਦੀ ਮੰਗ ਕਰ ਰਹੇ ਸਨ, ਪਰ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਗਈ। ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਦੇਣ ਦੀ ਬਜਾਏ ਵਿਕਰਮ ਚੌਧਰੀ ਨੂੰ ਟਿਕਟ ਦਿੱਤੀ। ਜਿਸ ਤੋਂ ਨਾਰਾਜ਼ ਹੋ ਕੇ ਉਨ੍ਹਾਂ ਨੇ ਪਾਰਟੀ ਨੂੰ ਅਲਵਿਦਾ ਅੱਖ ਦਿੱਤਾ ਤੇ ਅਕਾਲੀ ਦਲ ਸੰਯੁਕਤ ਵਿੱਚ ਸ਼ਾਮਿਲ ਹੋ ਗਏ ।
ਇਹ ਵੀ ਪੜ੍ਹੋ: ਅਕਾਲੀ ਦਲ ਦਾ ‘ਆਪ’ ‘ਤੇ ਹਮਲਾ, ਕਿਹਾ ‘ਕੇਜਰੀਵਾਲ ਕੋਲ ਕੈਪਟਨ ਸਾਹਿਬ ਵਾਲਾ ਸਮਾਰਟ ਫੋਨ ਲੱਗਦੈ’
ਸਰਵਣ ਸਿੰਘ ਫਿਲੌਰ ਅਕਾਲੀ ਦਲ ਤੋਂ 6 ਵਾਰ ਵਿਧਾਇਕ ਰਹਿ ਚੁੱਕੇ ਹਨ। ਸਰਵਣ ਸਿੰਘ ਫਿਲੌਰ 1977, 1980, 1985, 1997, 2007 ਵਿੱਚ ਫਿਲੌਰ ਤੋਂ ਬਣੇ, ਪਰ ਇਸ ਵਾਰ ਕਾਂਗਰਸ ਵੱਲੋਂ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਗਈ। ਦੱਸ ਦੇਈਏ ਕਿ ਟਿਕਟਾਂ ਦੇ ਐਲਾਨ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਵੱਡੇ ਪੱਧਰ ‘ਤੇ ਬਗਾਵਤ ਹੋ ਰਹੀ ਹੈ। ਇਸ ਤੋਂ ਪਹਿਲਾਂ ਰਾਣਾ ਗੁਰਜੀਤ ਸਿੰਘ ਦੇ ਬੇਟੇ ਇੰਦਰਪ੍ਰਤਾਪ ਸਿੰਘ ਨੇ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: