ਸੀਨੀਅਰ ਆਈ.ਪੀ.ਐੱਸ. ਅਫ਼ਸਰ ਸੁਰਿੰਦਰਪਾਲ ਸਿੰਘ ਪਰਮਾਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਆਈ.ਪੀ.ਐੱਸ. ਸੁਰਿੰਦਰਪਾਲ ਸਿੰਘ ਪਰਮਾਰ ਦੀ ਸਸਪੈਂਸ਼ਨ ਰੱਦ ਕਰ ਦਿੱਤੀ ਗਈ ਹੈ। ਸਸਪੈਂਸ਼ਨ ਰਿਵੋਕ ਦੇ ਆਰਡਰ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਮੁੜ ਡਿਊਟੀ ਸ਼ੁਰੂ ਕਰ ਦੇ ਆਦੇਸ਼ ਜਾਰੀ ਹੋਏ ਹਨ।
ਆਈ.ਪੀ.ਐੱਸ. ਸੁਰਿੰਦਰਪਾਲ ਸਿੰਘ ਪਰਮਾਰ ਨੂੰ ਡ੍ਰਾਈਵਿੰਗ ਲਾਇਸੈਂਸ ਘੋਟਾਲੇ ਵਿੱਚ ਸਸਪੈਂਡ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਅਫ਼ਸਰ ਪਰਮਾਰ ਦੇ ਨਾਲ ਦੋ ਹੋਰ ਅਧਿਕਾਰੀਆਂ ‘ਤੇ ਕਾਰਵਾਈ ਕੀਤੀ ਗਈ ਸੀ। ਫਿਲਹਾਲ ਹੁਣ ਆਈ.ਪੀ.ਐੱਸ. ਅਧਿਕਾਰੀ ਸੁਰਿੰਦਰਪਾਲ ਸਿੰਘ ਪਰਮਾਰ ਨੂੰ ਪੰਜਾਬ ਸਰਕਾਰ ਨੇ ਬਹਾਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ : CM ਮਾਨ ਦੀ ਦਰਿਆਦਿਲੀ, ਪੰਜਾਬੀਆਂ ਤੱਕ ਰਾਸ਼ਨ ਤੇ ਰਾਹਤ ਕਾਰਜ ਪਹੁੰਚਾਉਣ ਲਈ ਦਿੱਤਾ ਆਪਣਾ ਹੈਲੀਕਾਪਟਰ
25 ਅਪ੍ਰੈਲ ਜਾਰੀ ਹੋਏ ਮੁੱਅਤਲ ਦੇ ਹੁਕਮ ਨੂੰ ਰੱਦ ਕਰ ਦਿੱਤਾ ਗਿਆ ਹੈ। ਨਵੇਂ ਹੁਕਮਾਂ ਵਿੱਚ ਪਰਮਾਰ ਨੂੰ ਡੀਜੀਪੀ ਦਫ਼ਤਰ ਵਿੱਚ ਰਿਪੋਰਟ ਕਰਨ ਦੇ ਹੁਕਮ ਵੀ ਜਾਰੀ ਕੀਤੇ ਹਨ। ਦੱਸ ਦੇਈਏ ਕਿ ਸੁਰਿੰਦਰਪਾਲ ਸਿੰਘ ਪਰਮਾਰ ਨੂੰ ਵਿਜੀਲੈਂਸ ਦੇ ਡਾਇਰੈਕਟਰ ਦੇ ਅਹੁਦੇ ਤੋਂ ਮੁਅਤਲ ਕੀਤਾ ਗਿਆ ਸੀ। ਪਰਮਾਰ 1997 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਨ।
ਵੀਡੀਓ ਲਈ ਕਲਿੱਕ ਕਰੋ -:
























