ਖੰਨਾ-ਸਰਹਿੰਦ ਰੋਡ ‘ਤੇ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ। ਮੰਡੀ ਗੋਬਿੰਦਗੜ੍ਹ ਨੇੜੇ ਖੜ੍ਹੇ ਕੈਂਟਰ ਨਾਲ ਫਾਰਚੂਨਰ ਗੱਡੀ ਦੀ ਟੱਕਰ ਹੁੰਦੀ ਹੈ ਤੇ ਗੱਡੀ ਚਲਾ ਰਿਹਾ ਵਿਅਕਤੀ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਤੇਜ਼ ਰਫਤਾਰ ਕਾਰਨ ਹਾਦਸਾ ਵਾਪਰਿਆ ਹੈ।
ਜਾਣਕਾਰੀ ਮੁਤਾਬਕ ਫਾਰਚੂਨਰ ਗੱਡੀ ਨੂੰ ਚਲਾਉਣ ਵਾਲਾ ਡਾਕਟਰ ਦੱਸਿਆ ਜਾ ਰਿਹਾ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਹਾਦਸੇ ਵਿਚ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਤੇ ਗੱਡੀ ਨੂੰ ਕੱਟ ਕੇ ਡਰਾਈਵਰ ਨੂੰ ਬਾਹਰ ਕੱਢਣਾ ਪਿਆ। ਡਾਕਟਰ ਦੀ ਇਕ ਬਾਂਹ ਵੀ ਕੱਟੀ ਗਈ ਹੈ ਤੇ ਨਾਲ ਹੀ ਉਨ੍ਹਾਂ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ ਵਿਚ ਜ਼ਖਮੀ ਡਾਕਟਰ ਵੱਲੋਂ ਖੰਨਾ ਵਿਖੇ ਇਕ ਕਲੀਨਿਕ ਚਲਾਈ ਜਾ ਰਹੀ ਹੈ ਤੇ ਜਦੋਂ ਬੀਤੀ ਦਿਨੀਂ ਜਦੋਂ ਉਹ ਵਾਪਸ ਘਰ ਜਾ ਰਹੇ ਸਨ ਕਿ ਇਹ ਹਾਦਸਾ ਵਾਪਰਿਆ ਹੈ।
ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ ਪੁਲਿਸ ਨੇ 3 ਚੋਰਾਂ ਨੂੰ ਕੀਤਾ ਗ੍ਰਿਫਤਾਰ, ਮੁਲਜ਼ਮਾਂ ਕੋਲੋਂ ਚੋਰੀ ਦੇ ਵਾਹਨ ਬਰਾਮਦ
ਹਾਦਸੇ ਸਮੇਂ ਮੌਕੇ ‘ਤੇ ਪਹੁੰਚੇ ਲੋਕਾਂ ਵੱਲੋਂ ਮਦਦ ਕੀਤੀ ਗਈ ਤੇ ਡਾਕਟਰ ਨੂੰ ਗੱਡੀ ਵਿਚੋਂ ਬਾਹਰ ਕੱਢਿਆ ਗਿਆ। ਬਹੁਤ ਮੁਸ਼ੱਕਤ ਦੇ ਬਾਅਦ ਉਨ੍ਹਾਂ ਨੂੰ ਬਾਹਰ ਕੱਢਣਾ ਪਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: