ਪੰਜਾਬ ਪੁਲਿਸ ਆਈ ਜੀ ਸੁਖਚੈਨ ਸਿੰਘ ਗਿੱਲ ਨੇ ਖਨੌਰੀ ਬਾਰਡਰ ‘ਤੇ 21 ਫਰਵਰੀ ਨੂੰ ਪੁਲਿਸ ਮੁਕਾਬਲੇ ‘ਚ ਮਾਰੇ ਗਏ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦੇ ਮਾਮਲੇ ‘ਚ ਵੱਡਾ ਬਿਆਨ ਦਿੱਤਾ ਹੈ। ਪੰਜਾਬ ਪੁਲਿਸ ਵੱਲੋਂ ਕਾਨੂੰਨੀ ਸਲਾਹ ਤੋਂ ਬਾਅਦ ਜ਼ੀਰੋ ਐਫਆਈਆਰ ਦਰਜ ਕੀਤੀ ਗਈ ਹੈ। ਇਹ ਜਾਣਕਰੀ IG ਸੁਖਚੈਨ ਗਿੱਲ ਨੇ ਟਵੀਟ ਕਰਕੇ ਦਿੱਤੀ ਹੈ।
ਪੰਜਾਬ ਪੁਲਿਸ ਆਈ ਜੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪਰਿਵਾਰ ਦੀ ਇੱਛਾ ਅਨੁਸਾਰ ਸੁਭਕਰਨ ਦੀ ਭੈਣ ਨੂੰ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀ ਨੌਕਰੀ ਦੀ ਪੇਸ਼ਕਸ਼ ਕੀਤੀ ਜਾਵੇਗੀ। ਉਨ੍ਹਾਂ ਅੱਗੇ ਲਿਖਿਆ ਕਿ ਪੰਜਾਬ ਪੁਲਿਸ ਸ਼ੁਭਕਰਨ ਦੇ ਪਰਿਵਾਰ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।
ਇਹ ਵੀ ਪੜ੍ਹੋ : ਕਿਸਾਨਾਂ ਦੇ ਦਿੱਲੀ ਕੂਚ ‘ਤੇ ਅੱਜ ਹੋਵੇਗਾ ਵੱਡਾ ਐਲਾਨ, ਸ਼ੰਭੂ ਬਾਰਡਰ ‘ਤੇ ਕਿਸਾਨ ਕਰਨਗੇ ਸਾਂਝੀ ਮੀਟਿੰਗ
ਦੱਸ ਦੇਈਏ ਕਿ ਕਿਸਾਨ ਸ਼ੁਭਕਰਨ ਸਿੰਘ ਦਾ ਬੁੱਧਵਾਰ 27 ਫਰਵਰੀ ਨੂੰ ਦੇਰ ਰਾਤ ਪੋਸਟਮਾਰਟਮ ਕੀਤਾ ਗਿਆ। ਅੱਜ ਸ਼ੁਭਕਰਨ ਦੀ ਮ੍ਰਿਤਕ ਦੇਹ ਨੂੰ ਵੀਰਵਾਰ ਸਵੇਰੇ ਖਨੌਰੀ ਬਾਰਡਰ ਲਿਜਾਇਆ ਜਾਵੇਗਾ। ਉਥੇ ਸ਼ਰਧਾਂਜਲੀ ਦੇਣ ਤੋਂ ਬਾਅਦ ਬਠਿੰਡਾ ਦੇ ਜੱਦੀ ਪਿੰਡ ‘ਚ ਨੌਜਵਾਨ ਕਿਸਾਨ ਸ਼ੁਭਕਰਨ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।