ਅਬੋਹਰ ਦੇ ਕੋਰਟ ਕੰਪਲੈਕਸ ਬਾਹਰ ਹੋਏ ਕਤਲ ਮਾਮਲੇ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਗੱਗੀ ਲਾਹੌਰੀਏ ਨੇ ਵੀਡੀਓ ਪੋਸਟ ਕਰਕੇ ਇਸ ਕਤਲ ਦੀ ਜ਼ਿੰਮੇਵਾਰੀ ਚੁੱਕੀ ਹੈ। ਹਾਲਾਂਕਿ ਡੇਲੀ ਪੋਸਟ ਪੰਜਾਬੀ ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ। ਦੱਸ ਦੇਈਏ ਕਿ ਅੱਜ ਕੋਰਟ ਕੰਪਲੈਕਸ ਦੇ ਬਾਹਰ ਤਰੀਕ ਭੁਗਤਣ ਆਏ ਸ਼ਖਸ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਮ੍ਰਿਤਕ ਦੀ ਪਛਾਣ ਆਕਾਸ਼ ਉਰਫ਼ ਗੋਲੂ ਪੰਡਤ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਆਕਾਸ਼ ਆਪਣੇ ਦੋ ਦੋਸਤਾਂ ਨਾਲ ਅਦਾਲਤ ਵਿੱਚ ਪੇਸ਼ੀ ਭੁਗਤਣ ਆਇਆ ਸੀ। ਇਸ ਦੌਰਾਨ ਦੋ ਹਮਲਾਵਰਾਂ ਨੇ ਅਚਾਨਕ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਕਈ ਰਾਊਂਡ ਫਾਇਰ ਕੀਤੇ ਗਏ ਅਤੇ ਆਕਾਸ਼ ਨੂੰ ਤਿੰਨ ਤੋਂ ਚਾਰ ਗੋਲੀਆਂ ਲੱਗੀਆਂ। ਉਸ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਜਾਣਕਾਰੀ ਮਿਲਦੇ ਹੀ ਐਸਐਸਪੀ ਗੁਰਮੀਤ ਸਿੰਘ, ਪੁਲਿਸ ਸੁਪਰਡੈਂਟ (ਐਸਪੀ) ਡੀ, ਅਤੇ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਅੰਮ੍ਰਿਤਸਰ : ਦੇਰ ਰਾਤ ਘਰ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ, ਵਾਲ-ਵਾਲ ਬਚਿਆ ਪਰਿਵਾਰ
ਮੁੱਢਲੀ ਜਾਂਚ ਦੇ ਆਧਾਰ ‘ਤੇ ਐਸਐਸਪੀ ਨੇ ਇਸ ਨੂੰ ਗੈਂਗਵਾਰ ਦੱਸਿਆ। ਉਨ੍ਹਾਂ ਕਿਹਾ ਕਿ ਮ੍ਰਿਤਕ ਅਤੇ ਹਮਲਾਵਰ ਦੋਵਾਂ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਇਹ ਹਮਲਾ ਪੁਰਾਣੀ ਰੰਜਿਸ਼ ਦਾ ਨਤੀਜਾ ਜਾਪਦਾ ਹੈ।
ਐਸਐਸਪੀ ਗੁਰਮੀਤ ਸਿੰਘ ਨੇ ਦਾਅਵਾ ਕੀਤਾ ਕਿ ਹਮਲਾਵਰਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਕਿਸੇ ਤਰ੍ਹਾਂ ਦਾਤਣਾਅ ਫੈਲਣ ਨਹੀਂ ਦਿੱਤਾ ਜਾਵੇਗਾ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਤਹਿਸੀਲ ਕੰਪਲੈਕਸ ਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਸੁਰੱਖਿਆ ਵਧਾ ਦਿੱਤੀ ਹੈ। ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:
























