ਮੋਗਾ ਦੇ ਥਾਣਾ ਨਿਹਾਲ ਸਿੰਘ ਵਾਲਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਟੀਮ ਨੇ ਲੁੱਟਾਂ-ਖੋਹਾਂ ਕਰਨ ਤੋਂ ਪਹਿਲਾਂ ਹੀ ਗਿਰੋਹ ਨੂੰ ਕਾਬੂ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 10 ਦੋਸ਼ੀਆਂ ‘ਚੋਂ 7 ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਤਿੰਨ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ ਹਨ। ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ, ਸੱਤ ਮੋਬਾਈਲ ਫ਼ੋਨ ਅਤੇ ਇੱਕ ਮੋਟਰਸਾਈਕਲ ਤੇ ਹੋਰ ਕਈ ਹਥਿਆਰ ਬਰਾਮਦ ਹੋਏ ਹਨ।
ਜਾਣਕਾਰੀ ਦਿੰਦਿਆਂ ਥਾਣਾ ਨਿਹਾਲ ਸਿੰਘ ਦੇ DSP ਪਰਮਜੀਤ ਸਿੰਘ ਸੰਧੂ ਨੇ ਦੱਸਿਆ ਕਿ ਪੁਲਿਸ ਨੂੰ ਕਿਸੇ ਮੁਖਬਰ ਤੋਂ ਸੂਚਨਾ ਮਿਲੀ ਸੀ ਕਿ ਕੁਝ ਸ਼ਰਾਰਤੀ ਅਨਸਰ ਕਿਤੇ ਲੁੱਟ ਦੀ ਯੋਜਨਾ ਬਣਾ ਰਹੇ ਹਨ। ਥਾਣਾ ਸਦਰ ਦੇ ਮੁਖੀ ਅਮਰਜੀਤ ਸਿੰਘ ਦੀ ਅਗਵਾਈ ਵਿੱਚ ASI ਪ੍ਰਿਤਪਾਲ ਸਿੰਘ ਨੇ ਮੌਕੇ ’ਤੇ ਛਾਪਾ ਮਾਰ ਕੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਤਿੰਨ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਉਨ੍ਹਾਂ ਦੀ ਵੀ ਭਾਲ ਕਰ ਰਹੀ ਹੈ।
ਇਹ ਵੀ ਪੜ੍ਹੋ : ਦਿੱਲੀ ਦੇ CM ਕੇਜਰੀਵਾਲ ਨੂੰ ਰਾਊਜ਼ ਐਵਨਿਊ ਕੋਰਟ ਤੋਂ ਝਟਕਾ, 23 ਅਪ੍ਰੈਲ ਤੱਕ ਵਧਾਈ ਨਿਆਂਇਕ ਹਿਰਾਸਤ
ਮੁੱਢਲੀ ਤਫਤੀਸ਼ ਦੌਰਾਨ ਮੌਕੇ ਤੋਂ ਫੜੇ ਗਏ ਗਿਰੋਹ ਦੇ ਸੱਤ ਮੈਂਬਰਾਂ ਨੇ ਮੰਨਿਆ ਕਿ ਉਹ ਅਕਸਰ ਹਥਿਆਰਾਂ ਦੀ ਮਦਦ ਨਾਲ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਗਰੋਹ ਕੋਲੋਂ ਇੱਕ ਪਿਸਤੌਲ, ਸੱਤ ਮੋਬਾਈਲ ਫ਼ੋਨ ਅਤੇ ਇੱਕ ਮੋਟਰਸਾਈਕਲ ਅਤੇ ਹੋਰ ਕਈ ਹਥਿਆਰ ਬਰਾਮਦ ਕੀਤੇ ਗਏ ਹਨ। ਪੁਲਿਸ ਇਨ੍ਹਾਂ ਮੁਲਜ਼ਮਾਂ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕਰੇਗੀ।
ਵੀਡੀਓ ਲਈ ਕਲਿੱਕ ਕਰੋ -: