ਪੰਜਾਬ ਪੁਲਿਸ ਦੀ ਹਿਰਾਸਤ ‘ਚੋਂ ਫਰਾਰ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਗੈਂਗਸਟਰ ਦੀਪਕ ਕੁਮਾਰ ਉਰਫ ਟੀਨੂੰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਬੁੱਧਵਾਰ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਟੀਨੂੰ ਨੂੰ ਰਾਜਸਥਾਨ ਤੋਂ ਫੜਿਆ ਹੈ। ਦੀਪਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁਲਜ਼ਮ ਸੀ।
ਉਹ ਪੰਜਾਬ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ। ਟੀਨੂੰ ਨੂੰ ਕਾਬੂ ਕਰਨ ਦੇ ਨਾਲ ਹੀ ਜਾਂਚ ਏਜੰਸੀ ਨੂੰ ਉਸ ਕੋਲੋਂ 5 ਹੈਂਡ ਗਰਨੇਡ, ਇੱਕ ਅਤਿ ਆਧੁਨਿਕ ਪਿਸਤੌਲ ਅਤੇ ਹੋਰ ਹਥਿਆਰ ਵੀ ਮਿਲੇ ਸਨ, ਜਿਸ ਬਾਰੇ ਸ਼ੱਕ ਸੀ ਕਿ ਦੀਪਕ ਨੂੰ ਇਹ ਹਥਿਆਰ ਪਾਕਿਸਤਾਨ ਤੋਂ ਡਰੋਨ ਰਾਹੀਂ ਮਿਲੇ ਹਨ। ਪਰੰਤੂ ਹੁਣ ਪੁਲਿਸ ਸੂਤਰਾਂ ਨੇ ਦੱਸਿਆ ਹੈ ਕਿ ਇਹ ਪਾਕਿਸਤਾਨ ਤੋਂ ਹੀ ਅੱਤਵਾਦੀ ਗੈਂਗਸਟਰ ਰਿੰਦਾ ਨੇ ਭੇਜੇ ਸਨ। ਪੁਲਿਸ ਸੂਤਰਾਂ ਅਨੁਸਾਰ ਇਹ ਹਥਿਆਰ ਕੁੱਝ ਦਿਨ ਪਹਿਲਾਂ ਹੀ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਸਨ। ਇਹ ਵੀ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਨ੍ਹਾਂ ਹਥਿਆਰਾਂ ਦੀ ਖੇਪ ਲਾਰੈਂਸ ਦੇ ਗਿਰੋਹ ਤੱਕ ਪੁੱਜਣੀ ਸੀ, ਜਿਸ ਰਾਹੀਂ ਹਾਈ ਪ੍ਰੋਫਾਈਲ ਕਤਲ ਕੇਸ ਨੂੰ ਅੰਜਾਮ ਦਿੱਤਾ ਜਾਣਾ ਸੀ। ਪੁਲਿਸ ਸੂਤਰਾਂ ਅਨੁਸਾਰ ਗੈਂਗਸਟਰ ਦੀਪਕ ਟੀਨੂੰ ਤੋਂ ਪੁੱਛਗਿੱਛ ਵਿੱਚ ਉਸ ਨੇ ਦੱਸਿਆ ਕਿ ਜਿਹੜੇ ਗ੍ਰੇਨੇਡ ਅਤੇ ਦੋ ਆਟੋਮੈਟਿਕ ਪਿਸਤੌਲ ਪੁਲਿਸ ਨੇ ਉਸ ਕੋਲੋਂ ਬਰਾਮਦ ਕੀਤੇ ਹਨ, ਉਹ ਪਾਕਿਸਤਾਨ ਤੋਂ ਡਰੋਨ ਰਾਹੀਂ ਕੁੱਝ ਦਿਨ ਪਹਿਲਾਂ ਹੀ ਪੁੱਜੇ ਸਨ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਗੈਂਗਸਟਰ ਦੀਪਕ ਕੁਮਾਰ ਟੀਨੂੰ 1 ਅਕਤੂਬਰ ਨੂੰ ਚੌਥੀ ਵਾਰ ਪੁਲਸ ਹਿਰਾਸਤ ‘ਚੋਂ ਫਰਾਰ ਹੋ ਗਿਆ ਸੀ। ਟੀਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਸਰਗਨਾ ਸੀ ਅਤੇ ਪੁਲਿਸ ਉਸ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁੱਛਗਿੱਛ ਲਈ ਰਿਮਾਂਡ ‘ਤੇ ਲੈ ਰਹੀ ਸੀ। ਗੈਂਗਸਟਰ ਦੀਪਕ ਕਪੂਰਥਲਾ ਜੇਲ ‘ਚ ਸੀ। ਦੀਪਕ ਤੋਂ ਮੁੱਢਲੀ ਜਾਂਚ ‘ਚ ਇਹ ਵੀ ਸਾਹਮਣੇ ਆਇਆ ਹੈ ਕਿ ਪੰਜਾਬ ਅਤੇ ਦਿੱਲੀ ‘ਚ ਵੱਡੀ ਸਾਜ਼ਿਸ਼ ਰਚੀ ਜਾਣੀ ਸੀ, ਜਿਸ ‘ਚ ਬੰਬੀਹਾ ਗਰੁੱਪ ਦੇ ਖਾਸ ਗੁੰਡੇ ਦੇ ਕਤਲ ਦੇ ਨਾਲ-ਨਾਲ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਰਚੀ ਗਈ ਸੀ।