ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਿਆ ਹੈਂ। ਹਾਈਕੋਰਟ ਨੇ ਜੱਗੂ ਭਗਵਾਨਪੁਰੀਆ ਦੀ ਮਾਂ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ। ਦੱਸ ਦੇਈਏ ਕਿ ਭਗਵਾਨਪੁਰੀਆ ਦੀ ਮਾਂ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਕਿਹਾ ਗਿਆ ਕਿ ਜੱਗੂ ਨੂੰ ਜੇਲ੍ਹ ਤੋਂ ਬਾਹਰ ਲਿਆਉਣ ‘ਤੇ ਬੁਲੇਟ ਪਰੂਫ ਜੈਕੇਟ ਤੇ ਗੱਡੀ ਉਪਲਬਧ ਕਰਵਾਈ ਜਾਵੇ। ਜਿਸ ‘ਤੇ ਸੁਣਵਾਈ ਕਰਦਿਆਂ ਹਾਕੋਰਟ ਨੇ ਕਿਹਾ ਕਿ ਜੱਗੂ ਭਗਵਾਨਪੁਰੀਆ ਤਿਹਾੜ ਜੇਲ੍ਹ ਵਿੱਚ ਬੰਦ ਹੈ, ਇਸ ਸਲਾਯੀ ਉਹ ਦਿੱਲੀ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਨ ਲਈ ਕਿਹਾ ਹੈ।
ਦਰਅਸਲ , ਜੱਗੂ ਭਗਵਾਨਪੁਰੀਆ ਦਾ ਨਾਮ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਆ ਰਿਹਾ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੁਝ ਸਮਾਂ ਪਹਿਲਾਂ 2 ਲੱਖ ਦੇ ਇਨਾਮੀ ਗੈਂਗਸਟਰ ਸ਼ਾਹਰੁਖ ਨੂੰ ਫੜ੍ਹਿਆ ਸੀ। ਜਿਸ ਵਿੱਚ ਉਸਨੇ ਖੁਲਾਸਾ ਕਰਦਿਆਂ ਕਿਹਾ ਸੀ ਕਿ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਵਿੱਚ ਗੈਂਗਸਟਰ ਲਾਰੈਂਸ ਦੇ ਨਾਲ ਜੱਗੂ ਭਗਵਾਨਪੁਰੀਆ ਵੀ ਸ਼ਾਮਿਲ ਹੈ।
ਇਹ ਵੀ ਪੜ੍ਹੋ: ਮੂਸੇਵਾਲਾ ਕਤਲਕਾਂਡ ‘ਚ ਹੋਇਆ ਵੱਡਾ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ 8 ਸ਼ੂਟਰਾਂ ਦੀ ਪਹਿਚਾਣ
ਜੱਗੂ ਭਗਵਾਨਪੁਰੀਆ ਨੂੰ ਖਦਸ਼ਾ ਹੈ ਕਿ ਤਿਹਾੜ ਜੇਲ੍ਹ ਤੋਂ ਬਾਹਰ ਲਿਆਉਣ ‘ਤੇ ਉਸਦਾ ਕਤਲ ਹੋ ਸਕਦਾ ਹੈ। ਇਸ ਤੋਂ ਇਲਾਵਾ ਭਗਵਾਨਪੁਰੀਆ ਨੂੰ ਪੰਜਾਬ ਪੁਲਿਸ ਤੋਂ ਐਨਕਾਊਂਟਰ ਦਾ ਸ਼ੱਕ ਵੀ ਹੈ। ਜਿਸ ਕਾਰਨ ਉਸਦੀ ਮਾਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਪਹੁੰਚੀ ਸੀ। ਮੂਸੇਵਾਲਾ ਕਤਲ ਕੇਸ ਵਿੱਚ ਨਾਮ ਚਰਚਾ ਵਿੱਚ ਆਉਣ ਤੋਂ ਬਾਅਦ ਪੰਜਾਬ ਪੁਲਿਸ ਉਸਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਪੁੱਛਗਿੱਛ ਕਰ ਸਕਦੀ ਹੈ।
ਗੌਰਤਲਬ ਹੈ ਕਿ ਇਸ ਤੋਂ ਪਹਿਲਾਂਗੈਂਗਸਟਰ ਲਾਰੈਂਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਉਸਨੇ ਕਿਹਾ ਕਿ ਪੰਜਾਬ ਪੁਲਿਸ ਉਸਦਾ ਐਨਕਾਊਂਟਰ ਕਰ ਸਕਦੀ ਹੈ। ਇਸ ਲਈ ਉਸ ਨੂੰ ਪੰਜਾਬ ਲਿਆਉਣ ਲਈ ਪ੍ਰੋਡਕਸ਼ਨ ਵਾਰੰਟ ਨਾ ਦਿੱਤਾ ਜਾਵੇ। ਇਸ ਦੇ ਜਵਾਬ ਵਿੱਚ ਪੰਜਾਬ ਸਰਕਾਰ ਨੇ ਕਿਹਾ ਕਿ ਐਫਆਈਆਰ ਵਿੱਚ ਨਾ ਤਾਂ ਉਸ ਦਾ ਨਾਂ ਦਰਜ ਹੈ ਅਤੇ ਨਾ ਹੀ ਉਸ ਦੇ ਪ੍ਰੋਡਕਸ਼ਨ ਵਾਰੰਟ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ ਪਟੀਸ਼ਨ ਨੂੰ ਪਰਿਪੱਕ ਨਹੀਂ ਮੰਨਿਆ ਅਤੇ ਇਸ ਨੂੰ ਬੇਬੁਨਿਆਦ ਦੱਸਦਿਆਂ ਖਾਰਜ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: