ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜਲਦੀ ਹੀ ਪਟਿਆਲਾ ਦੀ ਨਾਭਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਜਾਵੇਗਾ। ਉਨ੍ਹਾਂ ਦੀ ਪਤਨੀ ਗਨੀਵ ਕੌਰਮਜੀਠੀਆ ਵੀ ਜੇਲ੍ਹ ਦੇ ਬਾਹਰ ਪਹੁੰਚੀ। ਗਨੀਵ ਕੌਰ ਨੇ ਕਿਹਾ ਕਿ ਸਾਨੂੰ ਪੂਰਾ ਵਿਸ਼ਵਾਸ ਸੀ। ਸੱਚ ਦੀ ਜਿੱਤ ਹੋਈ ਹੈ। ਸਾਨੂੰ ਪਤਾ ਸੀ ਸਾਡਾ ਰੱਬ ਸਾਡੇ ਨਾਲ ਹੈ। ਮੈਂ ਪ੍ਰਮਾਤਮਾ ਤੇ ਸੁਪਰੀਮ ਕੋਰਟ ਦਾ ਧੰਨਵਾਦ ਕਰਦੀ ਹਾਂ।
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਨਾਭਾ ਜੇਲ੍ਹ ਤੋਂ ਬਾਹਰ ਆਉਣਗੇ। ਬੀਤੇ ਦਿਨੀਂ ਉਨ੍ਹਾਂ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਬਿਕਰਮ ਮਜੀਠੀਆ ਦੀ ਰਿਹਾਈ ਨੂੰ ਲੈ ਕੇ ਨਾਭਾ ਜੇਲ੍ਹ ਦੇ ਬਾਹਰ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। । ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ ਉਨ੍ਹਾਂ ਵੱਲੋਂ ਮਜੀਠੀਆ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਅਮਰੀਕਾ ਨੇ ਭਾਰਤ ਲਈ ਘਟਾਇਆ ਟੈਰਿਫ, ਹੁਣ 25% ਦੀ ਬਜਾਏ ਸਿਰਫ 18% ਲੱਗੇਗਾ ਟੈਰਿਫ
ਵੀਡੀਓ ਲਈ ਕਲਿੱਕ ਕਰੋ -:
























