ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਨਵਾਂ ਜਥੇਦਾਰ ਥਾਪਿਆ ਗਿਆ ਹੈ। ਇਹ ਫੈਸਲਾ ਸ਼ੁੱਕਰਵਾਰ ਨੂੰ SGPC ਦੀ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਗਿਆਨੀ ਰਘਬੀਰ ਸਿੰਘ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵੀ ਰਹਿ ਚੁੱਕੇ ਹਨ। ਹੁਣ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਸੁਲਤਾਨ ਸਿੰਘ ਹੋਣਗੇ। ਪ੍ਰੈਸ ਕਾਨਫਰੰਸ ਵਿੱਚ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਸਵੈ-ਇੱਛਾ ਨਾਲ ਛੱਡਿਆ ਹੈ।
ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸਨ ਤੇ ਨਾਲ ਹੀ ਸ੍ਰੀ ਦਮਦਮਾ ਸਾਹਿਬ ਦੀਆਂ ਸੇਵਾਵਾਂ ਵੀ ਨਿਭਾਅ ਰਹੇ ਸਨ। ਜਿਸ ਤੋਂ ਬੜਾ ਹੁਣ ਗਿਆਨੀ ਰਘੁਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਸਦੇ ਨਾਲ-ਨਾਲ ਗਿਆਨੀ ਰਘੁਬੀਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਦੇ ਤੌਰ ‘ਤੇ ਵੀ ਵਾਧੂ ਸੇਵਾਵਾਂ ਨਿਭਾਉਣਗੇ।
ਉੱਥੇ ਹੀ ਗਿਆਨੀ ਰਘੁਬੀਰ ਸਿੰਘ ਦੀ ਜਗ੍ਹਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਤੌਰ ‘ਤੇ ਗਾਇਨੀ ਸੁਲਤਾਨ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ ਤੇ ਉਹ ਹੈੱਡ ਗ੍ਰੰਥੀ ਸ੍ਰੀ ਕੇਸਗੜ੍ਹ ਸਾਹਿਬ ਦੇ ਤੌਰ ‘ਤੇ ਦੇਵਾਵਾਂ ਨਿਭਾਉਣਗੇ। ਇਨ੍ਹਾਂ ਸਾਰਿਆਂ ਦੇ ਨਾਲ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਣੇ ਰਹਿਣਗੇ।
ਵੀਡੀਓ ਲਈ ਕਲਿੱਕ ਕਰੋ -: