ਬਠਿੰਡਾ ਵਿੱਚ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਪਿਸਤੌਲ ਨਾਲ ਵੀਡੀਓ ਪਾਉਣ ਵਾਲੀ ਕੁੜੀ ਨੂੰ ਗ੍ਰਿਫਤਾਰ ਕੀਤਾ ਹੈ। ਉਸ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਕੁੜੀ ਵਿਆਹੀ ਹੋਈ ਹੈ ਅਤੇ ਉਸਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੱਖ-ਵੱਖ ਪੰਜਾਬੀ ਗੀਤਾਂ ‘ਤੇ ਹਥਿਆਰਾਂ ਨਾਲ ਪੋਜ਼ ਦਿੰਦੇ ਹੋਏ ਕਈ ਵੀਡੀਓ ਅਪਲੋਡ ਕੀਤੇ ਹਨ।
ਹਾਲ ਹੀ ਵਿੱਚ ਵਾਇਰਲ ਹੋਈ ਇੱਕ ਵੀਡੀਓ ਵਿੱਚ ਉਹ ਪਿਸਤੌਲ ਲਹਿਰਾਉਂਦੀ ਦਿਖਾਈ ਦੇ ਰਹੀ ਹੈ। ਗ੍ਰਿਫ਼ਤਾਰ ਕੁੜੀ ਦੀ ਪਛਾਣ ਬਠਿੰਡਾ ਦੀ ਰਹਿਣ ਵਾਲੀ ਵੀਰਪਾਲ ਕੌਰ ਵਜੋਂ ਹੋਈ ਹੈ। ਉਸ ਨੂੰ ਬੁੱਧਵਾਰ ਸ਼ਾਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ।

ਕੁੜੀ ਘਰਾਂ ਵਿਚ ਹੋਮ ਕੇਅਰ ਦਾ ਕੰਮ ਕਰਦ ਹੈ। ਉਸਦਾ ਵਿਆਹ ਲਗਭਗ ਪੰਜ ਸਾਲ ਪਹਿਲਾਂ ਹੋਇਆ ਸੀ ਅਤੇ ਉਹ ਬਠਿੰਡਾ ਦੇ ਦੀਪ ਨਗਰ ਇਲਾਕੇ ਵਿੱਚ ਕਿਰਾਏ ਦੇ ਮਕਾਨ ਵਿੱਚ ਆਪਣੇ ਪਰਿਵਾਰ ਨਾਲ ਰਹਿੰਦੀ ਹੈ। ਪੁਲਿਸ ਜਾਣਕਾਰੀ ਅਨੁਸਾਰ ਵੀਡੀਓ ਬਣਾਉਣ ਲਈ ਵਰਤਿਆ ਗਿਆ ਪਿਸਤੌਲ ਜਗਮੀਤ ਸਿੰਘ ਸੇਖੋਂ ਨਾਮ ਦੇ ਇੱਕ ਟਰੱਕ ਮਾਲਕ ਦਾ ਹੈ। ਪੁਲਿਸ ਨੇ ਉਸ ਨੂੰ ਪੁੱਛਗਿੱਛ ਲਈ ਵੀ ਤਲਬ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ, 2 ਮੰਤਰੀਆਂ ਦੇ ਬਦਲੇ ਗਏ ਵਿਭਾਗ!
ਬਠਿੰਡਾ ਦੇ ਐਸਐਸਪੀ ਅਮਨੀਤ ਕੌਂਡਲ ਨੇ ਜਨਤਾ ਨੂੰ ਅਜਿਹੀਆਂ ਗਤੀਵਿਧੀਆਂ ਤੋਂ ਬਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੋ ਵੀ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਉਸਨੂੰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।
ਵੀਡੀਓ ਲਈ ਕਲਿੱਕ ਕਰੋ -:
























