girl jumped pool suicide: ਮੋਗਾ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਇੱਥੇ 24 ਸਾਲਾ ਲੜਕੀ ਵੱਲੋਂ ਪੁਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਗਈ। ਦਰਅਸਲ ਇੱਥੋ ਦੇ ਕੋਟਕਪੂਰਾ ਬਾਈਪਾਸ ਪੁਲ ਉਪਰੋਂ ਇਕ ਲੜਕੀ ਨੇ ਛਾਲ ਮਾਰੀ ਦਿੱਤੀ, ਤਾਂ ਮੌਕੇ ‘ਤੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਪੁਲਿਸ ਨੇ ਲੜਕੀ ਨੂੰ ਹਸਪਤਾਲ ਭਰਤੀ ਕਰਵਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਲੜਕੀ ਵੱਲੋਂ ਖੁਦਕੁਸ਼ੀ ਕਰਨ ਦੇ ਕਾਰਨ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਅਤੇ ਨਾ ਹੀ ਕੋਈ ਸੁਸਾਇਡ ਨੋਟ ਮਿਲਿਆ ਹੈ ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।
ਘਟਨਾ ਸਬੰਧੀ ਜਾਣਕਾਰੀ ਦਿੰਦਿਆ ਮੌਕੇ ‘ਤੇ ਮੌਜੂਦ ਸਖਸ਼ ਸੁਰਜੀਤ ਸਿੰਘ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਸਾਡਾ ਘਰ ਪੁਲ ਦੇ ਨੇੜੇ ਹੈ ਅਤੇ ਅਸੀਂ ਕੁੜੀ ਨੂੰ ਪੁਲ ਦੇ ਉਪਰੋ ਛਾਲ ਮਾਰਦੇ ਹੋਏ ਦੇਖਿਆ। ਮੌਕੇ ‘ਤੇ ਹੀ ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਪਰ ਇਸ ਤੋਂ ਪਹਿਲਾਂ ਸਮਾਜ ਸੇਵਾ ਸੁਸਾਇਟੀ ਦੇ ਲੋਕਾਂ ਨੂੰ ਇਸ ਸਬੰਧੀ ਇਤਲਾਹ ਦਿੱਤੀ ਗਈ, ਜਿਨ੍ਹਾਂ ਨੇ ਲੜਕੀ ਨੂੰ ਹਸਪਤਾਲ ਪਹੁੰਚਾਇਆ ਪਰ ਲੜਕੀ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਦੱਸ ਦੇਈਏ ਕਿ ਸ਼ੁਰੂਆਤੀ ਜਾਂਚ ਦੌਰਾਨ ਪ੍ਰੇਮ ਸਬੰਧਾਂ ਦੇ ਚੱਲਦਿਆਂ ਲੜਕੀ ਵੱਲੋਂ ਖੌਫਨਾਕ ਕਦਮ ਚੁੱਕਿਆ ਗਿਆ ਹੈ। ਦੂਜੇ ਪਾਸੇ ਲੜਕੀ ਦੇ ਮਾਪਿਆਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ ਅਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।