ਪੰਜਾਬ ਦੇ ਬਠਿੰਡਾ ‘ਚ ਬੁਲੇਟ ਬਾਈਕ ਸਵਾਰ ਦੋ ਲੁਟੇਰਿਆਂ ਵੱਲੋਂ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਲੁਟੇਰੇ ਬਜ਼ੁਰਗ ਮਹਿਲਾ ਤੋਂ ਸੋਨੇ ਦੀਆਂ ਵਾਲੀਆਂ ਖੋਹ ਕੇ ਫਰਾਰ ਹੋ ਗਏ। ਮਹਿਲਾ ਨੂੰ ਲੁੱਟਣ ਦੀ ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਪੁਲਿਸ ਨੇ ਪੀੜਤਾ ਦੀ ਸ਼ਿਕਾਇਤ ‘ਤੇ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੈ।

Gold earrings stolen
ਜਾਣਕਾਰੀ ਅਨੁਸਾਰ ਬਠਿੰਡਾ ਦੇ ਗੋਨਿਆਣਾ ਰੋਡ ਨੇੜੇ ਸਥਿਤ ਆਦਰਸ਼ ਨਗਰ 7/8 ਵਾਲੀ ਗਲੀ ਵਿੱਚ ਇੱਕ ਬਜ਼ੁਰਗ ਮਹਿਲਾ ਬਲਬੀਰ ਕੌਰ ਇੱਕ ਕਰਿਆਨੇ ਦੀ ਦੁਕਾਨ ਤੋਂ ਆਪਣੇ ਘਰ ਪਰਤ ਰਹੀ ਸੀ। ਇਸ ਦੌਰਾਨ ਬੁਲਟ ਬਾਈਕ ‘ਤੇ ਸਵਾਰ ਦੋ ਨੌਜਵਾਨਾਂ ਨੇ ਬਜ਼ੁਰਗ ਮਹਿਲਾ ਦੇ ਕੰਨਾਂ ‘ਚੋਂ ਸੋਨੇ ਦੀਆਂ ਵਾਲੀਆਂ ਝਪਟ ਲਈਆਂ ਅਤੇ ਫਰਾਰ ਹੋ ਗਏ। ਪੁਲਿਸ ਨੇ ਬਜ਼ੁਰਗ ਬਲਬੀਰ ਕੌਰ ਦੀ ਸ਼ਿਕਾਇਤ ’ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਹਾਈਕੋਰਟ ਤੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, NDPS ਮਾਮਲੇ ‘ਚ ਭੇਜੇ ਸੰਮਨ SIT ਨੇ ਲਏ ਵਾਪਿਸ
ਵੀਡੀਓ ਲਈ ਕਲਿੱਕ ਕਰੋ -: