ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਨੂੰ ਬੁੱਧਵਾਰ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਹੁਣ ਉਸ ਨੂੰ ਪੁਲਿਸ ਵਾਰੰਟ ‘ਤੇ ਕਪੂਰਥਲਾ ਲਿਜਾਇਆ ਜਾ ਰਿਹਾ ਹੈ।
ਸ਼ਮਸ਼ੇਰ ਸਿੰਘ ਨੂੰ ਤਿੰਨ ਦਿਨ ਪਹਿਲਾਂ ਪੇਟ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਹਸਪਤਾਲ ਵਿੱਚ ਦਾਖਲ ਕਰਵਾਇਆ ਸੀ। ਉਸ ਦੀ ਖਰਾਬ ਸਿਹਤ ਕਾਰਨ ਉਸ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਤਿੰਨ ਦਿਨ ਹਸਪਤਾਲ ਵਿੱਚ ਰਹਿਣ ਤੋਂ ਬਾਅਦ ਉਸਨੂੰ ਛੁੱਟੀ ਦੇ ਦਿੱਤੀ ਗਈ।
ਹਸਪਤਾਲ ਦੇ ਬਾਹਰ ਭਾਰੀ ਪੁਲਿਸ ਤਾਇਨਾਤ ਸੀ। ਨਾ ਤਾਂ ਪੁਲਿਸ ਅਧਿਕਾਰੀ ਅਤੇ ਨਾ ਹੀ ਹਸਪਤਾਲ ਦੇ ਡਾਕਟਰ ਇਸ ਮਾਮਲੇ ‘ਤੇ ਕੋਈ ਟਿੱਪਣੀ ਕਰਨ ਲਈ ਤਿਆਰ ਹਨ।
ਇਹ ਵੀ ਪੜ੍ਹੋ : ‘ਪਤਾ ਨਹੀਂ ਕਿਹੜਾ ਪਰਸਨਲ ਗੁੱਸਾ ਲੈ ਕੇ ਬੈਠੇ…’, ਰਾਹੁਲ ਗਾਂਧੀ ਵਲੋਂ ਗੱਦਾਰ ਕਹਿਣ ‘ਤੇ ਬੋਲੇ ਰਵਨੀਤ ਬਿੱਟੂ
ਸ਼ਮਸ਼ੇਰ ਸਿੰਘ ਅਤੇ ਉਸ ਦੀ ਪਤਨੀ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ 14 ਫਰਵਰੀ ਤੱਕ ਨਿਆਂਇਕ ਹਿਰਾਸਤ ਵਿੱਚ ਹਨ। ਮੁਕਤਸਰ ਪੁਲਿਸ ਨੇ ਕੁਝ ਦਿਨ ਪਹਿਲਾਂ ਸ਼ਮਸ਼ੇਰ ਸਿੰਘ ਅਤੇ ਉਸ ਦੀ ਮਾਂ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -:
























