ਦੀਵਾਲੀ ਤੋਂ 2 ਦਿਨ ਪਹਿਲਾਂ ਅੱਜ ਧਨਤੇਰਸ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਲੋਕ ਤਿਉਹਾਰਾਂ ਦੀਆਂ ਖੁਸ਼ੀਆਂ ਮਨਾ ਰਹੇ ਹਨ, ਅਜਿਹੇ ਵਿਚ ਇੱਕ ਮਾਨਸਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਤਿਉਹਾਰ ਵਾਲੇ ਦਿਨ ਦੋ ਘਰਾਂ ਦੇ ਚਿਰਾਗ ਬੁਝ ਗਏ। ਮਾਨਸਾ ਜ਼ਿਲ੍ਹੇ ਦੇ ਪਿੰਡ ਲਾਲਿਆਬਾਲੀ ਵਿੱਚ ਦੋ ਸਕੂਲੀ ਬੱਚਿਆਂ ਨੂੰ ਪੀਆਰਟੀਸੀ ਬੱਸ ਨੇ ਕੁਚਲ ਦਿੱਤਾ ਅਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕ ਬੱਚਿਆਂ ਦੀ ਪਛਾਣ 7 ਸਾਲਾ ਸੋਨੂੰ ਅਤੇ 12 ਸਾਲਾ ਮੀਨਾ ਵਜੋਂ ਹੋਈ ਹੈ, ਜੋਕਿ ਸਕੂਲ ਜਾ ਰਹੇ ਸਨ ਕਿ ਅਚਾਨਕ ਸਰਕਾਰੀ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਪਰਿਵਾਰ ਨੇ ਦੋਸ਼ ਲਾਇਆ ਕਿ ਸਰਕਾਰੀ ਬੱਸਾਂ ਕੱਚੇ ਮੁਲਾਜਮ ਚਲਾਉਂਦੇ ਹਨ, ਜੋ ਅਕਸਰ ਨਸ਼ਾ ਕਰਦੇ ਹਨ। ਇਸ ਦੌਰਾਨ ਪੁਲਿਸ ਨੇ ਮਾਮਲਾ ਦਰਜ ਕਰਕੇ ਬੱਸ ਨੂੰ ਜ਼ਬਤ ਕਰ ਲਿਆ।
ਇਹ ਵੀ ਪੜ੍ਹੋ : 2 ਘੰਟੇ ਆਤਿਸ਼ਬਾਜ਼ੀ… ਗ੍ਰੀਨ ਪਟਾਕਿਆਂ ਦੀ ਇਜਾਜ਼ਤ… ਲੁਧਿਆਣਾ ‘ਚ ਦੀਵਾਲੀ ਨੂੰ ਲੈ ਕੇ ਹਿਦਾਇਤਾਂ ਜਾਰੀ
ਇਸੇ ਤਰ੍ਹਾਂ ਦੀ ਇੱਕ ਹੋਰ ਘਟਨਾ ਵਿਚ ਸਰਕਾਰੀ ਬੱਸ ਨੇ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਵਾਹਨ ਨੂੰ ਨੁਕਸਾਨ ਪਹੁੰਚਿਆ। ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਬੱਸ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਦੂਜੀ ਘਟਨਾ ਵਿੱਚ ਵੀ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























