ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਭਲਕੇ ਯਾਨੀ 20 ਜੂਨ ਨੂੰ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਪੰਜਾਬ ਰੋਡਵੇਜ਼ ਠੇਕਾ ਮੁਲਾਜ਼ਮਾਂ ਵੱਲੋਂ ਮੁਕੰਮਲ ਚੱਕਾ ਜਾਮ ਦਾ ਐਲਾਨ ਕੀਤਾ ਗਿਆ ਹੈ। ਇਕ ਪਾਸੇ ਜਿਥੇ ਲੋਕਾਂ ਨੂੰ ਅੱਤ ਦੀ ਗਰਮੀ ਕਾਰਨ ਪ੍ਰੇਸ਼ਾਨੀ ਹੋ ਰਹੀ ਹੈ, ਹੁਣ ਸਰਕਾਰੀ ਬੱਸਾਂ ਨਾ ਚੱਲਣ ਕਾਰਨ ਮੁਸਾਫਰਾਂ ਨੂੰ ਦਿੱਕਤਾਂ ਪੇਸ਼ ਆ ਸਕਦੀਆਂ ਹਨ।
ਇਹ ਵੀ ਪੜ੍ਹੋ : ਫਰੀਦਕੋਟ ‘ਚ ਪੁਲਿਸ ਤੇ ਬਦ.ਮਾ/ਸ਼ਾਂ ਵਿਚਾਲੇ ਹੋਈ ਮੁੱਠ/ਭੇੜ, ਜਵਾਬੀ ਕਾਰਵਾਈ ‘ਚ ਦੋਵੇਂ ਮੁਲ.ਜ਼ਮ ਜ਼ਖਮੀ
ਦੱਸ ਦੇਈਏ ਕਿ ਅੱਜ ਠੇਕਾ ਮੁਲਾਜ਼ਮਾਂ ਦੀ ਸਟੇਟ ਟਰਾਂਸਫਰ ਡਿਟਾਪਟਮੈਂਟ ਦੇ ਦਫਤਰ ਵਿਚ ਡਾਇਰੈਕਟਰ ਨਾਲ ਮੀਟਿੰਗ ਹੋਣੀ ਸੀ, ਜਿਸ ਨੂੰ ਕੈਂਸਲ ਕਰ ਦਿੱਤਾ ਗਿਾ ਹੈ। ਮੀਟਿੰਗ ਰੱਦ ਹੋਣ ਤੋਂ ਬਾਅਦ ਮੁਲਾਜ਼ਮਾਂ ਨੇ ਚੱਕਾ ਜਾਮ ਦਾ ਐਲਾਨ ਕੀਤਾ ਹੈ। ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਭਰ ’ਚ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਠੇਕਾ ਮੁਲਾਜ਼ਮਾਂ ਨੇ ਕਿਹਾ ਕਿ ਪਿਛਲੇ ਦੋ ਮਹੀਨੇ ਤੋਂ ਉਹ ਤਨਖਾਹ ਦਾ ਇੰਤਜਾਰ ਕਰ ਰਹੇ ਹਨ। ਜਿਨ੍ਹਾਂ ਟਾਈਮ ਉਨ੍ਹਾਂ ਨੂੰ ਤਨਖਾਹ ਨਹੀਂ ਮਿਲੇਗੀ ਉਹ ਆਪਣੀ ਹੜਤਾਲ ਜਾਰੀ ਰੱਖਣਗੇ। ਭਲਕੇ ਹੋਣ ਵਾਲੀ ਰੋਡਵੇਜ਼ ਦੀ ਹੜਤਾਲ ਕਰਕੇ ਕੰਮਾਂਕਾਰਾਂ ‘ਤੇ ਜਾਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਪੇਸ਼ ਆ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: