ਬੇਅਦਬੀ ਅਤੇ ਗੋਲੀ ਕਾਂਡ ਮਾਮਲੇ ਵਿੱਚ ਚਰਨਜੀਤ ਚੰਨੀ ਸਰਕਾਰ ਵੱਲੋਂ ਇਨਸਾਫ਼ ਦੇ ਲਗਾਤਾਰ ਦਾਅਵੇ ਕੀਤੇ ਜਾ ਰਹੇ ਹਨ। ਇਸੇ ਵਿਚਾਲੇ ਪੰਜਾਬ ਸਰਕਾਰ ਵੱਲੋਂ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਨਾਮਜ਼ਦ ਕੀਤੇ ਗਏ ਐਸਪੀ ਬਿਕਰਮਜੀਤ ਸਿੰਘ ਨੂੰ ਬਹਾਲ ਕਰ ਦਿੱਤਾ ਗਿਆ ਹੈ।
ਜਿਸ ਤੋਂ ਬਾਅਦ ਚੰਨੀ ਸਰਕਾਰ ‘ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। SP ਬਿਕਰਮਜੀਤ ਦੀ ਬਹਾਲੀ ‘ਤੇ ਅਕਾਲੀ ਦਲ ਵੱਲੋਂ ਵੀ ਸਵਾਲ ਖੜ੍ਹੇ ਕੀਤੇ ਗਏ ਹਨ।
ਇਹ ਵੀ ਪੜ੍ਹੋ: ਕਿਸਾਨਾਂ ਦੇ ਹੱਕ ‘ਚ ਡਟੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ‘ਤੇ ਬੇਰਹਿਮੀ ਨਾਲ ਲਾਠੀਚਾਰਜ, (ਤਸਵੀਰਾਂ)
ਜ਼ਿਕਰਯੋਗ ਹੈ ਕਿ SP ਬਿਕਰਮਜੀਤ ਨੇ ਆਪਣੀ ਬਹਾਲੀ ਲਈ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ, ਜਿਸ ਕਾਰਨ ਇਹ ਮਾਮਲਾ ਹਾਲੇ ਵੀ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ।
ਦੱਸ ਦੇਈਏ ਕਿ ਕੈਪਟਨ ਸਰਕਾਰ ਵੱਲੋਂ ਇਸ ਮਾਮਲੇ ਦੀ ਜਾਂਚ ਵਿੱਚ SP ਬਿਕਰਮਜੀਤ ਦਾ ਨਾਮ ਸਾਹਮਣੇ ਆਉਣ ਪਿੱਛੋਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਬਿਕਰਮਜੀਤ 14 ਅਕਤੂਬਰ, 2015 ਨੂੰ ਬਹਿਬਲ ਕਲਾਂ ਪੁਲਿਸ ਗੋਲੀਬਾਰੀ ਵਿੱਚ ਨਾਮਜ਼ਦ ਉਨ੍ਹਾਂ ਚਾਰ ਪੁਲਿਸ ਅਧਿਕਾਰੀਆਂ ਨਾਲ ਸ਼ਾਮਿਲ ਸੀ, ਜਿਸ ਵਿੱਚ ਦੋ ਬੇਅਦਬੀ ਵਿਰੋਧੀ ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ ਸੀ । ਬਿਕਰਮਜੀਤ ਨੂੰ 2018 ਵਿੱਚ ਅਣਪਛਾਤੇ ਪੁਲਿਸ ਮੁਲਾਜ਼ਮਾਂ ਵਿਰੁੱਧ ਦਰਜ ਕਰਵਾਈ ਗਈ ਇੱਕ ਐਫਆਈਆਰ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: