ਜਲੰਧਰ ਜ਼ਿਲ੍ਹੇ ਦੇ ਬਲਾਕ ਫਿਲੌਰ ਦੇ ਪਿੰਡ ਦੁਸਾਂਝ ਕਲਾਂ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਗੁਰਦੁਆਰਾ ਧਰਮ ਦੁਵਾਰਾ ਸਾਹਿਬ ਵਿਖੇ ਸੇਵਾ ਕਰਦਿਆਂ ਹੈਂਡ ਗ੍ਰੰਥੀ ਸਿੰਘ ਨਾਲ ਵੱਡਾ ਭਾਣਾ ਵਾਪਰਿਆ ਹੈ। ਹੈਂਡ ਗ੍ਰੰਥੀ ਭਾਈ ਸਾਹਿਬ ਸੁਰਿੰਦਰ ਸਿੰਘ ਸੋਢੀ ਉਮਰ ਕਰੀਬ 43 ਸਾਲ ਦੀ ਬਿਜਲੀ ਦੀਆਂ ਤਾਰਾਂ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੁਗਿੰਦਰ ਸਿੰਘ ਨੇ ਦੱਸਿਆ ਕਿ ਸੋਮਵਾਰ ਸਵੇਰੇ ਕਰੀਬ 7.30 ਵਜੇ ਜਗ੍ਹਾ ਤੇ ਨਿਸ਼ਾਨ ਸਾਹਿਬ ਚੜ੍ਹਾਉਣ ਸਮੇਂ ਉਪਰੋਂ ਲੰਘ ਰਹੀ ਬਿਜਲੀ ਦੀ ਤਾਰ ਨਾਲ ਨਿਸ਼ਾਨ ਸਾਹਿਬ ਟਕਰਾ ਗਿਆ ਤੇ ਕਰੰਟ ਲੱਗਣ ਕਾਰਨ ਸੁਰਿੰਦਰ ਸਿੰਘ ਸੋਢੀ ਦੀ ਮੌਤ ਹੋ ਗਈ। ਇਸ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਇਹ ਵੀ ਪੜ੍ਹੋ : ਨਹੀਂ ਰਹੇ ਬਿਹਾਰ ਦੇ ਸਾਬਕਾ ਡਿਪਟੀ CM ਸੁਸ਼ੀਲ ਮੋਦੀ, ਏਮਜ਼ ਹਸਪਤਾਲ ‘ਚ ਤੋੜਿਆ ਦਮ
ਜੁਗਿੰਦਰ ਸਿੰਘ ਨੇ ਕਿਹਾ ਕਿ ਸੋਢੀ ਕਰੀਬ 32 ਸਾਲਾਂ ਤੋਂ ਪਿੰਡ ਦੁਸਾਂਝ ਕਲਾਂ ਵਿੱਚ ਪਰਿਵਾਰ ਸਮੇਤ ਰਹਿ ਰਿਹਾ ਸੀ। ਸੋਢੀ ਆਪਣੇ ਪਿੱਛੇ ਪਰਿਵਾਰ ਵਿੱਚ ਬਜ਼ੁਰਗ ਮਾਤਾ, ਪਤਨੀ, ਬੇਟਾ ਤੇ ਬੇਟੀ ਛੱਡ ਕੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 2.30 ਵਜੇ ਦੇ ਕਰੀਬ ਪਿੰਡ ਦੁਸਾਂਝ ਕਲਾਂ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: