ਪਠਾਨਕੋਟ ਸ਼ਹਿਰ ਦੇ ਮਿਲਟਰੀ ਖੇਤਰ ਤ੍ਰਿਵੇਣੀ ਦੁਆਰ ਗੇਟ ‘ਤੇ ਬੀਤੀ ਰਾਤ ਕਰੀਬ ਇੱਕ ਵਜੇ ਅਣਪਛਾਤੇ ਬਾਈਕ ਸਵਾਰਾਂ ਨੇ ਗ੍ਰੇਨੇਡ ਨਾਲ ਹਮਲਾ ਕਰ ਦਿੱਤਾ। ਮਾਮਲੇ ‘ਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਫਿਲਹਾਲ ਪੁਲਿਸ ਨੇ ਪੂਰੇ ਜ਼ਿਲ੍ਹੇ ਵਿੱਚ ਅਲਰਟ ਜਾਰੀ ਕਰ ਦਿੱਤਾ ਹੈ। ਐੱਸਐੱਸਪੀ ਪਠਾਨਕੋਟ ਸੁਰਿੰਦਰ ਲਾਂਬਾ ਸਮੇਤ ਸਾਰੇ ਉੱਚ ਪੁਲੀਸ ਅਧਿਕਾਰੀ ਮੌਕੇ ’ਤੇ ਮੌਜੂਦ ਹਨ। ਮਿਲਟਰੀ ਏਰੀਏ ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਤੋਂ ਸੁਰਾਗ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਐਤਵਾਰ ਦੇਰ ਰਾਤ ਪਠਾਨਕੋਟ ਦੇ ਕਾਠਵਾਲਾ ਪੁਲ ਤੋਂ ਧੀਰਾ ਨੂੰ ਜਾਂਦੇ ਫੌਜ ਦੇ ਤ੍ਰਿਵੇਣੀ ਗੇਟ ‘ਤੇ ਮੋਟਰਸਾਈਕਲ ਸਵਾਰਾਂ ਨੇ ਗ੍ਰੇਨੇਡ ਸੁੱਟਿਆ। ਜਿਸ ਕਾਰਨ ਜ਼ੋਰਦਾਰ ਧਮਾਕਾ ਹੋਇਆ। ਹਾਲਾਂਕਿ ਗੇਟ ‘ਤੇ ਡਿਊਟੀ ‘ਤੇ ਤਾਇਨਾਤ ਜਵਾਨ ਕੁਝ ਦੂਰੀ ‘ਤੇ ਸਨ। ਇਸ ਲਈ ਕਿਸੇ ਨੂੰ ਨੁਕਸਾਨ ਨਹੀਂ ਪਹੁੰਚਿਆ। ਇੱਥੋਂ ਤੱਕ ਕਿ ਫੌਜੀ ਅਧਿਕਾਰੀ ਵੀ ਇਹ ਨਹੀਂ ਦੱਸ ਸਕੇ ਕਿ ਗ੍ਰੇਨੇਡ ਸੁੱਟਣ ਵਾਲੇ ਬਾਈਕ ਸਵਾਰ ਕਿੱਥੋਂ ਆਏ ਅਤੇ ਕਿੱਥੇ ਗਏ। ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਐੱਸਐੱਸਪੀ ਨੇ ਖੁਦ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਆਸਪਾਸ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ। ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਨਾਕਿਆਂ ’ਤੇ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:

Congress Person open CM Channi’s ” ਪੋਲ”, “CM Channi Spent crores of rupees for advertisement”























