ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਪਠਾਨਕੋਟ ਅਤੇ ਗੁਰਦਾਸਪੁਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਤਸਕਰ ਨੂੰ 1.350 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਵੱਲੋਂ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।
DGP ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ। ਉਹ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਕਰਦੇ ਸਨ। ਜਲਦੀ ਹੀ ਇਸ ਮਾਮਲੇ ਵਿੱਚ ਕੁਝ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਪੁਲਿਸ ਵੱਲੋਂ ਮੁਲਜ਼ਮਾਂ ਦੇ ਸਾਰੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਦੇ ਸੰਪਰਕ ਵਿਚ ਕੌਣ-ਕੌਣ ਸਨ।
ਇਹ ਵੀ ਪੜ੍ਹੋ : ਫਿਲਮ ‘ਮੀਆਂ ਬੀਵੀ ਰਾਜ਼ੀ ਕੀ ਕਰਨਗੇ ਭਾਜੀ’ ਦਾ ਪੋਸਟਰ ਹੋਇਆ ਰਿਲੀਜ਼, ਫਿਲਮ 29 ਨਵੰਬਰ ਨੂੰ ਸਿਨੇਮਾਘਰਾਂ ‘ਚ ਦੇਵੇਗੀ ਦਸਤਕ
ਵੀਡੀਓ ਲਈ ਕਲਿੱਕ ਕਰੋ -: