ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਅਤੇ ਸਤਿਕਾਰ ਵਿਰੁੱਧ ਟਿੱਪਣੀਆਂ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਕਦਮ ਚੁੱਕਿਆ ਗਿਆ ਹੈ। ਪਿਛਲੇ ਦਿਨੀਂ ਇੱਕ ਗੁਰਮਤਿ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਕੀਤੀਆਂ ਗਈਆਂ ਟਿੱਪਣੀਆਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਬਰਨਾਲਾ ਵਾਸੀ ਗੁਰਜੰਟ ਸਿੰਘ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ।
ਨਿਰਧਾਰਤ ਸਮੇਂ ਅਨੁਸਾਰ ਅੱਜ ਗੁਰਜੰਟ ਸਿੰਘ ਨਿੱਜੀ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਆਪਣਾ ਲਿਖਤੀ ਸਪਸ਼ਟੀਕਰਨ ਸੌਂਪਿਆ। ਇਸ ਮੌਕੇ ਉਨ੍ਹਾਂ ਵੱਲੋਂ ਮੀਡੀਆ ਨਾਲ ਕਿਸੇ ਵੀ ਕਿਸਮ ਦੀ ਗੱਲਬਾਤ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ : ਅਜਨਾਲਾ ‘ਚ ਵਾਪਰਿਆ ਭਿਆਨਕ ਹਾ/ਦਸਾ : ਟਰੈਕਟਰ ਟਰਾਲੀ ਤੇ ਕਾਰ ਦੀ ਹੋਈ ਟੱ.ਕਰ, ਗੱਡੀ ਦੇ ਉੱਡੇ ਪਰਖੱਚੇ
ਦੱਸਣਯੋਗ ਹੈ ਕਿ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਪ੍ਰੈੱਸ ਨੋਟ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਕਿਸੇ ਵੀ ਵਿਅਕਤੀ ਨੂੰ ਅਤਿ ਸਤਿਕਾਰਤ ਸਿੱਖ ਗੁਰੂ ਸਾਹਿਬਾਨ ਦੇ ਅਦਬ ਅਤੇ ਮਰਿਆਦਾ ਵਿਰੁੱਧ ਬੋਲਣ ਦਾ ਕੋਈ ਅਧਿਕਾਰ ਨਹੀਂ ਹੈ। ਅਜਿਹੇ ਬਿਆਨਾਂ ਰਾਹੀਂ ਗੁਰੂ ਸਾਹਿਬਾਨ ਦੇ ਸਤਿਕਾਰ ਨੂੰ ਨੀਵਾਂ ਕਰਨ ਦੀ ਕੋਸ਼ਿਸ਼ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਮੁੱਚਾ ਖ਼ਾਲਸਾ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਮਾਮਲੇ ਸੰਬੰਧੀ ਅਗਲੀ ਕਾਰਵਾਈ ਗੁਰਜੰਟ ਸਿੰਘ ਵੱਲੋਂ ਦਿੱਤੇ ਗਏ ਸਪਸ਼ਟੀਕਰਨ ਦੀ ਜਾਂਚ ਉਪਰੰਤ ਤੈਅ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























