ਸਾਰਾਗੜ੍ਹੀ ਜੰਗ ਦੀ 127ਵੀਂ ਵਰ੍ਹੇਗੰਢ ਮੌਕੇ ਇਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਕੀਤਾ ਗਿਆ । ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਇਸਦੇ ਉਪਰੰਤ ਸਿੰਘ ਸਾਹਿਬ ਗਿਆਨੀ ਗੁਰਵਿੰਦਰ ਸਿੰਘ ਜੀ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵੱਲੋਂ ਕਥਾ ਕੀਤੀ ਗਈ ਹੈ।

Gurmat samagam at gurudwara saragarhi sahib
Gurmat samagam at gurudwara saragarhi sahibਉਨ੍ਹਾਂ ਨੇ ਦੱਸਿਆ ਕਿ 12 ਸਤੰਬਰ 1897 ਵਿੱਚ ਸਾਰਾਗੜ੍ਹੀ ਦੇ ਮੈਦਾਨ ਵਿੱਚ ਸਿੱਖਾਂ ਨੇ ਸ਼ਹਾਦਤ ਪ੍ਰਾਪਤ ਕੀਤੀ ਸੀ। ਸ੍ਰੀ ਦਰਬਾਰ ਸਾਹਿਬ ਵੱਲੋਂ ਇਸ ਦੇ ਸਬੰਧ ਵਿੱਚ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਈ ਤੇ ਉਨ੍ਹਾਂ ਨੇ ਸ਼ਹੀਦ ਸਿੰਘਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਹ ਵੀ ਪੜ੍ਹੋ: ਚੰਗੇ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਦਰਿਆ ਕਿਨਾਰੇ ਮਿਲੀ ਦੇਹ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਇਨ੍ਹਾਂ ਦਿਨਾਂ ਨੂੰ ਜ਼ਰੂਰ ਮਨਾਉਣਾ ਚਾਹੀਦਾ ਹੈ ਤਾਂ ਕਿ ਅਸੀਂ ਆਪਣੇ ਸੁਨਹਿਰੀ ਭਵਿੱਖ ਨੂੰ ਯਾਦ ਰੱਖ ਸਕੀਏ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਹੀ ਆਪਣੇ ਇਤਿਹਾਸ ਨੂੰ ਯਾਦ ਰੱਖਣ ਵਾਸਤੇ ਵੱਖ-ਵੱਖ ਪ੍ਰੋਗਰਾਮ ਉਲੀਕੇ ਹਨ ਅਤੇ ਇਸੇ ਤਹਿਤ ਹੀ ਸਾਰਾਗੜ੍ਹੀ ਦੇ ਬਾਹਰ ਬਣੇ ਗੁਰਦੁਆਰਾ ਸਾਹਿਬ ਵਿੱਚ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਤਾਂ ਜੋ ਬੱਚਿਆਂ ਨੂੰ ਇਸ ਪ੍ਰਤੀ ਪ੍ਰੇਰਿਤ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
