ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦੇ ਐਲਾਨ ਦੇ ਨਾਲ ਹੀ ਹੁਣ ਸਿਆਸੀ ਪਾਰਟੀਆਂ ਜ਼ੋਰ-ਸ਼ੋਰ ਨਾਲ ਤਿਆਰੀਆਂ ਵਿੱਚ ਲੱਗ ਗਈਆਂ ਹਨ। ਇਸੇ ਵਿਚਾਲੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਗੁਰਨਾਮ ਚੜੂਨੀ ਆਪਣੀ ਪ੍ਰੈਸ ਕਾਨਫਰੰਸ ਰੱਦ ਕਰ ਕੇ ਬਲਬੀਰ ਰਾਜੇਵਾਲ ਨੂੰ ਮਿਲਣ ਲਈ ਪਹੁੰਚੇ। ਜਿੱਥੇ ਉਨ੍ਹਾਂ ਨੇ ਰਾਜੇਵਾਲ ਨਾਲ ਇੱਕ ਮੀਟਿੰਗ ਕੀਤੀ। ਇਸੇ ਵਿਚਾਲੇ ਕਿਆਸ ਲਗਾਏ ਜਾ ਰਹੇ ਹਨ ਕਿ ਇਹ ਦੋਵੇਂ ਪਾਰਟੀਆਂ ਇੱਕ ਹੋ ਕੇ ਚੋਣਾਂ ਲੜ ਸਕਦੀਆਂ ਹਨ।
ਇਸ ਸਬੰਧੀ ਗੁਰਨਾਮ ਚੜੂਨੀ ਨੇ ਸੰਕੇਤ ਦਿੰਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਇੱਕ ਹੋ ਕੇ ਚੋਣਾਂ ਲੜਨਗੀਆਂ। ਉਨ੍ਹਾਂ ਦੇ ਇਸ ਬਿਆਨ ਨਾਲ ਇੱਕ ਬਹੁਤ ਵੱਡੀ ਸੰਭਾਵਨਾ ਪੈਦਾ ਹੋ ਗਈ ਹੈ। ਉਨ੍ਹਾਂ ਨੇ ਇਸ ਦੌਰਾਨ ਇਹ ਵੀ ਕਿਹਾ ਕਿ ਉਹ ਪਹਿਲਾਂ ਹੀ ਕਹਿ ਰਹੇ ਸਨ ਕਿ ਕਿਸਾਨ ਜਥੇਬੰਦੀਆਂ ਨੂੰ ਕਿਸੇ ਸਿਆਸੀ ਪਾਰਟੀ ਨਾਲ ਗਠਜੋੜ ਕਰ ਕੇ ਚੋਣਾਂ ਨਹੀਂ ਲੜਨੀਆਂ ਚਾਹੀਦੀਆਂ।
ਇਹ ਵੀ ਪੜ੍ਹੋ: PM ਮੋਦੀ ਦਾ ਵੱਡਾ ਐਲਾਨ, 26 ਦਸੰਬਰ ਨੂੰ ਹਰ ਸਾਲ ਮਨਾਇਆ ਜਾਵੇਗਾ ‘ਵੀਰ ਬਾਲ ਦਿਵਸ’
ਦੱਸ ਦੇਈਏ ਕਿ ਗੁਰਨਾਮ ਚੜੂਨੀ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰ ਕੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਜਾਣੀ ਸੀ, ਪਰ ਹੁਣ ਨੇ ਇਹ ਲਿਸਟ ਰੋਕ ਦਿੱਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਾਡੀ ਆਪਸ ਵਿੱਚ ਗੱਲਬਾਤ ਸ਼ੁਰੂ ਹੋ ਚੁੱਕੀ ਹੈ, ਜਿਸ ਕਾਰਨ ਹੁਣ ਕਈ ਸੰਭਾਵਨਾਵਾਂ ਜਤਾਈਆਂ ਜਾ ਰਹੀਆਂ ਹਨ ਕਿ ਇਹ ਦੋਵੇਂ ਪਾਰਟੀਆਂ ਮਿਲ ਕੇ ਚੋਣਾਂ ਲੜ ਸਕਦੀਆਂ ਹਨ।
ਇਸ ਤੋਂ ਪਹਿਲਾਂ ਵੀ ਕਈ ਜਥੇਬੰਦੀਆਂ ਵੱਲੋਂ ਦੋਹਾਂ ਪਾਰਟੀਆਂ ਨੂੰ ਆਪਸ ਵਿੱਚ ਮਿਲ ਕੇ ਚੋਣਾਂ ਲੜਨ ਦੀ ਅਪੀਲ ਕੀਤੀ ਸੀ। ਜਥੇਬੰਦੀਆਂ ਦਾ ਕਹਿਣਾ ਸੀ ਕਿ ਕਿਸਾਨ ਸੰਗਠਨ ਸੂਬੇ ਵਿੱਚ ਇੱਕ ਹੋ ਕੇ ਚੋਣਾਂ ਲੜਨ, ਜਿਸ ਨਾਲ ਸੂਬੇ ਵਿੱਚ ਏਕਤਾ ਦਾ ਸੰਦੇਸ਼ ਦਿੱਤਾ ਜਾ ਸਕੇ। ਫਿਲਹਾਲ ਇਨ੍ਹਾਂ ਆਗੂਆਂ ਦੀ ਅਗਲੀ ਮੀਟਿੰਗ ਬਾਰੇ ਹਾਲੇ ਕੁਝ ਸਪੱਸ਼ਟ ਨਹੀਂ ਹੋਇਆ ਹੈ। ਉੱਥੇ ਹੀ ਸੂਤਰਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਦਾ AAP ਨਾਲ ਗਠਜੋੜ ਨਹੀਂ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -: