ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਯੁਕਤ ਸਮਾਜ ਮੋਰਚਾ ਅਤੇ ਸੰਯੁਕਤ ਸੰਘਰਸ਼ ਪਾਰਟੀ ਨੇ ਇਕੱਠੇ ਹੋਣ ਦਾ ਫੈਸਲਾ ਕੀਤਾ ਹੈ। ਕਿਸਾਨ ਅੰਦੋਲਨ ਵਿੱਚੋਂ ਨਿਕਲੀਆਂ ਦੋਵੇਂ ਪਾਰਟੀਆਂ ਨੇ ਸੋਮਵਾਰ ਨੂੰ ਮਿਲ ਕੇ ਚੋਣਾਂ ਲੜਨ ਦਾ ਐਲਾਨ ਕੀਤਾ ਹੈ।
ਸੰਯੁਕਤ ਸੰਘਰਸ਼ ਪਾਰਟੀ ਦੇ ਮੁਖੀ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਉਹ ਸੰਯੁਕਤਸਮਾਜ ਮੋਰਚੇ ਨਾਲ ਮਿਲ ਕੇ ਪੰਜਾਬ ਨੂੰ ਬਚਾਉਣ ਦੀ ਲੜਾਈ ਲੜਨਗੇ। ਇਸ ਤੋਂ ਪਹਿਲਾਂ ਦੋਵਾਂ ਪਾਰਟੀਆਂ ਵਿਚਾਲੇ ਗੱਠਜੋੜ ਦੀ ਸੰਭਾਵਨਾ ਖਤਮ ਹੁੰਦੀ ਨਜ਼ਰ ਆ ਰਹੀ ਸੀ। ਗੁਰਨਾਮ ਸਿੰਘ ਚੜੂਨੀ ਨੇ ਸੰਯੁਕਤ ਸਮਾਜ ਮੋਰਚੇ ਦੇ ਆਗੂ ਬਲਬੀਰ ਰਾਜੇਵਾਲ ‘ਤੇ ਗੰਭੀਰ ਦੋਸ਼ ਲਾਏ ਸਨ। ਗੁਰਨਾਮ ਸਿੰਘ ਚੜੂਨੀ ਨੇ ਕਿਹਾ ਸੀ ਕਿ ਸੰਯੁਕਤ ਸਮਾਜ ਮੋਰਚੇ ਦੇ ਆਗੂ ਉਨ੍ਹਾਂ ਦਾ ਅਪਮਾਨ ਕਰ ਰਹੇ ਰਹੇ ਹਨ ਅਤੇ ਉਨ੍ਹਾਂ ਨੂੰ ਸਿਰਫ਼ 9 ਸੀਟਾਂ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਹਾਲਾਂਕਿ ਗੁਰਨਾਮ ਸਿੰਘ ਚੜੂਨੀ 30 ਸੀਟਾਂ ਦੀ ਮੰਗ ਕਰ ਰਹੇ ਸਨ।
ਇਹ ਵੀ ਪੜ੍ਹੋ : Breaking : ਭਾਰਤ ‘ਚ 12 ਤੋਂ 15 ਸਾਲ ਤੱਕ ਦੇ ਬੱਚਿਆਂ ਨੂੰ ਮਾਰਚ ਤੋਂ ਲਗਾਈ ਜਾਵੇਗੀ ਵੈਕਸੀਨ
ਪਰ ਹੁਣ ਗੁਰਨਾਮ ਸਿੰਘ ਚੜੂਨੀ ਨੇ ਸੰਯੁਕਤ ਸਮਾਜ ਮੋਰਚੇ ਨਾਲ ਗੱਠਜੋੜ ਦਾ ਐਲਾਨ ਕਰ ਦਿੱਤਾ ਹੈ। ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਬਚਾਉਣ ਦੀ ਲੜਾਈ ਵਿੱਚ ਸੰਯੁਕਤ ਸਮਾਜ ਮੋਰਚੇ ਦੇ ਨਾਲ ਹਾਂ। ਅਸੀਂ ਨਹੀਂ ਚਾਹੁੰਦੇ ਕਿ ਅਸੀਂ ਵੱਖਰੇ ਤੌਰ ‘ਤੇ ਲੜੀਏ ਅਤੇ ਸਾਡੇ ਵਿਚਕਾਰ ਕਿਸੇ ਕਿਸਮ ਦੀ ਵੰਡ ਹੋਵੇ। ਇਸ ਲਈ ਸੰਯੁਕਤ ਸੰਘਰਸ਼ ਪਾਰਟੀ ਸੰਯੁਕਤ ਸਮਾਜ ਮੋਰਚੇ ਨਾਲ ਮਿਲ ਕੇ ਵਿਧਾਨ ਸਭਾ ਚੋਣਾਂ ਲੜੇਗੀ। ਦੱਸ ਦੇਈਏ ਕਿ ਪੰਜਾਬ ‘ਚ 20 ਫਰਵਰੀ ਨੂੰ ਵੋਟਾਂ ਪੈਣਗੀਆਂ ਪਹਿਲਾ 14 ਫਰਵਰੀ ਦਾ ਦਿਨ ਤੈਅ ਕੀਤਾ ਗਿਆ ਸੀ ਪਰ ਸੋਮਵਾਰ ਨੂੰ ਚੋਣ ਕਮਿਸ਼ਨ ਨੇ ਇਸ ਨੂੰ ਬਦਲ ਕੇ 20 ਫਰਵਰੀ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: