ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦੇ ਪਿੰਡ ਕੱਟੂ ਵਿਖੇ ਗੁਰੂ ਘਰ ਦੇ ਵਿੱਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ। ਜਿੱਥੇ ਇਸ ਘਟਨਾ ਨੂੰ ਲੈ ਕੇ ਗੁਰੂ ਘਰ ਦੇ ਪ੍ਰਬੰਧਕਾਂ,ਪਿੰਡ ਪੰਚਾਇਤ, ਪਿੰਡ ਵਾਸੀਆਂ ਅਤੇ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਘਟਨਾ ਨੂੰ ਅੰਜਾਮ ਦੇਣ ਵਾਲਾ ਅਸਲੀ ਦੋਸ਼ੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
ਪਿੰਡ ਵਾਸੀਆ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿੰਡ ਦੇ ਗੁਰੂਦੁਆਰਾ ਸਾਹਿਬ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਹੈ। ਉਹਨਾਂ ਮੁਤਾਬਕ ਪਹਿਲਾਂ ਵੀ 3 ਨਵੰਬਰ 2024 ਨੂੰ ਗੁਰੂ ਘਰ ਵਿੱਚ ਅੱਗ/ਪਟਾਕੇ ਦੀ ਘਟਨਾ ਦਾ ਸ਼ੱਕ ਹੋਇਆ ਸੀ। ਪਰ ਉਸ ਤੋਂ 22 ਦਿਨ ਬਾਅਦ 25 ਨਵੰਬਰ 24 ਨੂੰ ਪਤਾ ਲੱਗਿਆ ਕਿ ਜਦ ਗ੍ਰੰਥੀ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਲੱਗੇ ਤਾਂ ਉੱਥੇ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕੀਤੀ ਹੋਈ ਸੀ। ਇਸ ਨਿੰਦਨਯੋਗ ਘਟਨਾ ਦਾ ਪਤਾ ਲੱਗਦੇ ਹੀ ਸਾਰੇ ਪਿੰਡ ਨੇ ਇਕੱਠੇ ਹੋ ਕੇ ਇਸ ਦੀ ਜਾਣਕਾਰੀ ਪੁਲਿਸ ਪ੍ਰਸ਼ਾਸਨ ਨੂੰ ਦੇ ਦਿੱਤੀ।
ਜਿੱਥੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਫੜਿਆ ਵੀ ਗਿਆ। ਜਿਸ ਦੀ ਪੁਲਿਸ ਵੱਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਉਹਨਾਂ ਇਹ ਵੀ ਕਿਹਾ ਕਿ ਇਸ ਘਟਨਾ ਨਾਲ ਪਿੰਡ ਵਿੱਚ ਆਪਸੀ ਭਾਈਚਾਰਕ ਸਾਂਝ ਖਰਾਬ ਹੋਣ ਤੋਂ ਬਚਾ ਰਿਹਾ ਅਤੇ ਦੋਸ਼ੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਉਹਨਾਂ ਦੱਸਿਆ ਕਿ ਇਹ ਫੜਿਆ ਗਿਆ ਵਿਅਕਤੀ ਗੁਰੂ ਘਰ ਦੇ ਵਿੱਚ ਸੇਵਾ ਨਿਭਾ ਰਹੇ ਗ੍ਰੰਥੀ ਦਾ ਹੀ ਰਿਸ਼ਤੇਦਾਰ ਹੈ। ਪਿੰਡ ਵਾਸੀਆਂ ਨੇ ਫੜੇ ਗਏ ਦੋਸ਼ੀ ਖਿਲਾਫ ਸਖਤ ਕਾਰਵਾਈ ਦੀ ਮੰਗ ਕਰਨ ਤੋਂ ਇਲਾਵਾ ਇਸ ਨਿੰਦਨਯੋਗ ਘਟਨਾ ਲਈ ਆਪਸੀ ਭਾਈਚਾਰਕ ਸਾਂਝ ਬਣਾਉਣ ਲਈ ਬੇਨਤੀ ਵੀ ਕੀਤੀ।
ਇਹ ਵੀ ਪੜ੍ਹੋ : LPG ਦੀ ਕੀਮਤ ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ… ਦੇਸ਼ ‘ਚ ਅੱਜ ਤੋਂ ਲਾਗੂ ਹੋਏ ਇਹ ਵੱਡੇ ਬਦਲਾਅ
ਇਸ ਮਾਮਲੇ ਨੂੰ ਲੈ ਕੇ ਪੁਲਿਸ ਥਾਣਾ ਧਨੌਲਾ ਦੇ SHO ਲਖਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਬਹੁਤ ਹੀ ਨਿੰਦਨਯੋਗ ਘਟਨਾ ਸਾਹਮਣੇ ਆਈ ਹੈ। ਉਹਨਾਂ ਦੱਸਿਆ ਕਿ 25-11-24 ਪਿੰਡ ਦੇ ਗੁਰੂ ਘਰ ਤੋਂ ਇੱਕ ਇਤਲਾਹ ਮਿਲੀ ਸੀ ਕਿ ਗੁਰੂ ਘਰ ਵਿੱਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੇ ਅੰਗ ਪਾੜ ਕੇ ਬੇਅਦਬੀ ਕੀਤੀ ਗਈ ਹੈ। ਗੁਰੂ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਤੋਂ ਦੋਸ਼ੀ ਦੀ ਪਹਿਚਾਣ ਸਾਹਮਣੇ ਆਈ ਹੈ। ਜੋ ਸਾਰੀ ਘਟਨਾ ਗੁਰੂ ਘਰ ਦੇ ਗ੍ਰੰਥੀ ਦੇ ਸਾਲੇ ਵੱਲੋਂ ਹੀ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ 3/11/24 ਦੀ ਰਾਤ 11 ਵਜੇ ਤੋਂ ਲੈ ਕੇ 12 ਵਜੇ ਤੱਕ ਦੋਸ਼ੀ ਗੁਰੂ ਘਰ ਅੰਦਰ ਦਾਖਲ ਹੋ ਗਿਆ, ਜਿਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਘਟਨਾ ਸਮੇਂ ਦੋਸ਼ੀ ਵੱਲੋਂ ਗੁਰੂ ਘਰ ਵਿੱਚ ਲੱਗੇ ਸਾਰੇ ਕੈਮਰੇ ਬੰਦ ਕਰ ਦਿੱਤੇ ਗਏ ਸਨ। ਪਰ ਗੁਰੂ ਘਰ ਦੇ ਇੱਕ ਕੈਮਰੇ ਵਿੱਚ ਉਸਦੀ ਸਾਰੀ ਘਟਨਾ ਕੈਦ ਹੋ ਗਈ।ਦੋਸ਼ੀ ਡੇਢ ਮਹੀਨਾ ਪਹਿਲਾਂ ਤੋਂ ਹੀ ਆਪਣੇ ਜੀਜੇ ਨਾਲ ਗੁਰੂ ਘਰ ਵਿੱਚ ਰਹਿ ਰਿਹਾ ਸੀ। ਦੋਸ਼ੀ ਖਿਲਾਫ਼ 298 BNS ਧਰਾਵਾਂ ਤਹਿਤ ਮੁਕਦਮਾ ਨੰਬਰ 168 ਦਰਜ ਕਰ ਲਿਆ ਸੀ। ਦੋਸ਼ੀ ਖਿਲਾਫ ਮੁਕਦਮਾ ਦਰਜ ਕਰਕੇ ਦੋ ਦਿਨਾਂ ਰਿਮਾਂਡ ਤੋਂ ਬਾਅਦ ਉਸ ਨੂੰ ਜੇਲ ਭੇਜ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: