ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਪੂਰੀ ਦੁਨੀਆ ਵਿੱਚ ਅੱਜ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂ ਦੇਸ਼-ਵਿਦੇਸ਼ ਤੋਂ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ। ਪ੍ਰਕਾਸ਼ ਪੁਰਬ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ਼ਾਮ ਨੂੰ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਚਿਤ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਖੂਬਸੂਰਤ ਫੁੱਲਾਂ ਨਾਲ ਸਜਾਇਆ ਗਿਆ ਹੈ। ਦੇਸ਼-ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚ ਰਹੇ ਹਨ।
ਇਹ ਵੀ ਪੜ੍ਹੋ: ਘਰ ‘ਚ ਵਿਛੇ ਸੱਥਰ: ਸੜਕ ਹਾਦਸੇ ‘ਚ ਜਵਾਨ ਪੁੱਤ ਦੀ ਹੋਈ ਮੌਤ, ਕੁਝ ਮਿੰਟਾਂ ਮਗਰੋਂ ਮਾਂ ਨੇ ਵੀ ਤੋੜਿਆ ਦਮ
ਦੱਸ ਦੇਈਏ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਨਗਰ ਕੀਰਤਨ ਕੱਢਿਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਰਾਤ ਨੂੰ ਦੀਪਮਾਲਾ ਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: