ਜਲੰਧਰ ਦੇ ਹਰਗੋਬਿੰਦਰ ਨਗਰ ‘ਚ ਸ਼ੁੱਕਰਵਾਰ ਦੇਰ ਰਾਤ ਇਕ ਹੇਅਰ ਡਰੈਸਰ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੀ ਪਛਾਣ ਵਿਜੇ ਕੁਮਾਰ ਪੁੱਤਰ ਕਾਲਾ ਰਾਮ ਵਾਸੀ ਪਿੰਡ ਦੱਤਾ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਦੀ ਲਾਸ਼ ਸੈਲੂਨ ਦੇ ਅੰਦਰ ਲਟਕਦੀ ਮਿਲੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੈ।
ਸ਼ੁੱਕਰਵਾਰ ਦੇਰ ਰਾਤ ਜਦੋਂ ਇੱਕ ਨੌਜਵਾਨ ਹਰਗੋਬਿੰਦ ਨਗਰ ਸਥਿਤ ਸੈਲੂਨ ਵਿੱਚ ਵਾਲ ਕੱਟਣ ਲਈ ਪਹੁੰਚਿਆ ਤਾਂ ਸਾਰੀ ਘਟਨਾ ਦਾ ਪਤਾ ਲੱਗਾ। ਨੌਜਵਾਨ ਨੂੰ ਲਟਕਦਾ ਦੇਖ ਕੇ ਪੂਰੇ ਇਲਾਕੇ ‘ਚ ਹਫੜਾ-ਦਫੜੀ ਮਚ ਗਈ ਅਤੇ ਲੋਕ ਇਕੱਠੇ ਹੋ ਗਏ। ਆਸ-ਪਾਸ ਰਹਿੰਦੇ ਲੋਕਾਂ ਨੇ ਦੱਸਿਆ- ਵਿਜੇ ਉਕਤ ਸੈਲੂਨ ਦਾ ਮਾਲਕ ਸੀ। ਜਿਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਵੱਲੋਂ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।

ਮਿਲੀ ਜਾਣਕਾਰੀ ਮੁਤਾਬਕ ਵਿਜੇ ਮੂਲ ਰੂਪ ਵਿੱਚ ਮੋਗਾ ਦਾ ਰਹਿਣ ਵਾਲਾ ਸੀ ਤੇ ਹਰਗੋਬਿੰਦ ਨਗਰ ਵਿੱਚ ਕਿਰਾਏ ’ਤੇ ਰਹਿੰਦਾ ਸੀ ਅਤੇ ਜਲੰਧਰ ਵਿੱਚ ਆਪਣਾ ਸੈਲੂਨ ਚਲਾਉਂਦਾ ਸੀ। ਘਟਨਾ ਤੋਂ ਤੁਰੰਤ ਬਾਅਦ ਮਾਮਲੇ ਦੀ ਸੂਚਨਾ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ। ਮੌਕੇ ‘ਤੇ ਪਹੁੰਚੇ ਥਾਣਾ ਡਿਵੀਜ਼ਨ ਨੰਬਰ 8 ਦੇ ਏਐਸਆਈ ਸੰਜੇ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਟ੍ਰੇਨਿੰਗ ਲਈ 37 ਪ੍ਰਿੰਸੀਪਲ ਸਿੰਗਾਪੁਰ ਰਵਾਨਾ, ਸਿੱਖਣਗੇ ਪੜ੍ਹਾਈ ਦੀ ਨਵੀਂ ਤਕਨੀਕ
ਏਐਸਆਈ ਸੰਜੇ ਕੁਮਾਰ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਦੀ ਜਾਂਚ ਦੌਰਾਨ ਕਿਸੇ ਕਿਸਮ ਦਾ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਪੋਸਟਮਾਰਟਮ ਰਿਪੋਰਟ ਦੇ ਆਧਾਰ ‘ਤੇ ਜੇ ਕੋਈ ਹੋਰ ਤੱਥ ਸਾਹਮਣੇ ਆਉਂਦੇ ਹਨ ਤਾਂ ਉਸ ‘ਤੇ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























