ਸੂਬੇ ਵਿੱਚ ਬਿਜਲੀ ਦੇ ਕੱਟਾਂ ਤੋਂ ਪਰੇਸ਼ਾਨ ਲੋਕਾਂ ਦੀ ਸਮੱਸਿਆਵਾਂ ਦੇ ਮੱਦੇਨਜ਼ਰ ਪੰਜਾਬ ਸਟੇਟ ਕਾਰਪੋਰੇਸ਼ਨ ਲਿਮਿਟੇਡ ਵੱਲੋਂ ਇੱਕ ਨਵੀਂ ਸੇਵਾ ਸ਼ੁਰੂ ਕੀਤੀ ਗਈ ਹੈ। ਦਰਅਸਲ, PSPCL ਵੱਲੋਂ ਅੰਮ੍ਰਿਤਸਰ ਵਿੱਚ ਇੱਕ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਤਹਿਤ ਹੁਣ ਬਿਜਲੀ ਜਾਣ ਤੋਂ ਪਹਿਲਾਂ ਲੋਕਾਂ ਨੂੰ SMS ਰਾਹੀਂ ਸੂਚਨਾ ਦਿੱਤੀ ਜਾਵੇਗੀ। ਜਿਸ ਵਿੱਚ ਲੋਕਾਂ ਨੂੰ ਦੱਸਿਆ ਜਾਵੇਗਾ ਕਿ ਬਿਜਲੀ ਕਦੋਂ ਤੱਕ ਆਵੇਗੀ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਸ ਪਹਿਲ ਨਾਲ ਲੋਕਾਂ ਨੂੰ ਬਿਜਲੀ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਹੋਵੇਗੀ।
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਵੱਲੋਂ ਹਰ ਇੱਕ ਵਿਅਕਤੀ ਨੂੰ SMS ਰਾਹੀਂ ਸੂਚਿਤ ਕਰ ਦਿੱਤਾ ਜਾਵੇਗਾ। ਇਸ SMS ਵਿੱਚ ਬਿਜਲੀ ਜਾਣ ਦੀ ਤਾਰੀਕ ਤੇ ਸਮਾਂ ਵੀ ਦੱਸਿਆ ਜਾਵੇਗਾ। ਸੂਬੇ ਵਿੱਚ ਹੋ ਰਹੀ ਬਿਜਲੀ ਚੋਰੀ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਇਹ ਸਮੱਸਿਆ ਸੂਬੇ ਵਿੱਚ ਵਧ ਗਈ ਹੈ। ਜਿਸ ਕਾਰਨ ਬਿਜਲੀ ਚੋਰੀ ਸਬੰਧੀ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: