ਅਜਨਾਲਾ ਘਟਨਾ ਮਗਰੋਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਵਿਚਾਲੇ ਹੁਣ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਅੰਮ੍ਰਿਤਪਾਲ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਭਾਜਪਾ ਆਗੂ ਹਰਜੀਤ ਗਰੇਵਾਲ ਨੇ ਕਿਹਾ ਕਿ ਕੀ ਅੰਮ੍ਰਿਤਪਾਲ ਹੁਣ ਸ਼ਹੀਦ ਭਗਤ ਸਿੰਘ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਵੀ ਵੱਡਾ ਹੋ ਗਿਆ ਹੈ?

ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਜਦੋਂ ਦਾ ਪੰਜਾਬ ਵਿੱਚ ਆਇਆ ਹੈ ਉਸਨੇ ਦੇਸ਼ ਨੂੰ ਤੋੜਨ ਦੀ ਸਾਜਿਸ਼ ਹੀ ਰਚੀ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਸ਼ਹੀਦ ਭਗਤ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਕਿੰਨੇ ਯੋਧਿਆਂ ਨੇ ਸ਼ਹਾਦਤਾਂ ਦਿੱਤੀਆਂ ਹਨ ਅਤੇ ਸਿੱਖ ਫੌਜੀਆਂ ਨੇ ਵੀ ਅਨੇਕਾਂ ਸ਼ਹਾਦਤਾਂ ਦਿੱਤੀਆਂ ਹਨ ਤਾਂ ਕੀ ਹੁਣ ਅੰਮ੍ਰਿਤਪਾਲ ਸਿੰਘ ਇਨ੍ਹਾਂ ਸ਼ਹੀਦਾਂ ਤੋਂ ਵੀ ਉਪਰ ਹੋ ਗਿਆ ਹੈ ।
ਇਹ ਵੀ ਪੜ੍ਹੋ: CM ਮਾਨ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਕਾਨੂੰਨ ਵਿਵਸਥਾ ‘ਤੇ ਹੋ ਸਕਦੀ ਹੈ ਚਰਚਾ
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵੀ ਬਾਬਰ ਨੂੰ ਜਾਬਰ ਕਿਹਾ ਸੀ ਅਤੇ ਕੀ ਹੁਣ ਅੰਮ੍ਰਿਤਪਾਲ ਸਿੰਘ ਸਾਰਿਆਂ ਤੋਂ ਵੱਧ ਬੁੱਧੀਮਾਨ ਹੋ ਗਿਆ ਹੈ । ਇਹ ਹਥਿਆਰਾਂ ਨਾਲ ਲੈਸ ਹੋ ਕੇ ਚਲਦੇ ਹਨ। ਜਿਸ ਨਾਲ ਲੋਕਾਂ ਵਿੱਚ ਦਹਿਸ਼ਤ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੇ ਸਮਰਥਕਾਂ ਨੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ‘ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕੀਤਾ ਹੈ ਅਤੇ ਅਜਨਾਲਾ ਥਾਣੇ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਨੂੰ ਲਿਜਾ ਕੇ ਬੇਅਦਬੀ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
