ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਇੱਕ ਹੋਰ ਵੱਡਾ ਐਕਸ਼ਨ ਲਿਆ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਾਰਵਾਈ ਕਰਦਿਆਂ ਤਰਨਤਾਰਨ ਦੇ ਜ਼ਿਲ੍ਹਾ ਸਿੱਖਿਆ ਅਫਸਰ (DEO) ਨੂੰ ਸਸਪੈਂਡ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਦੱਸ ਦੇਈਏ ਕਿ ਇਹ ਕਾਰਵਾਈ ਗ੍ਰਾਂਟਾਂ ਵਿੱਚ ਹੇਰਾਫੇਰੀ ਕਰਨ ‘ਤੇ ਕੀਤੀ ਗਈ ਹੈ। DEO ਨੇ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਵਰਦੀਆਂ ਦੀ ਖਰੀਦ ਦੇ ਸਬੰਧ ਵਿੱਚ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਨਹੀਂ ਕੀਤੀ।

ਇਸ ਸਬੰਧੀ ਪ੍ਰਮੁੱਖ ਸਕੱਤਰ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ ) ਨਿਯਮਾਵਾਲੀ 1970 ਤਹਿਤ ਕਾਰਵਾਈ ਕੀਤੀ ਗਈ ਹੈ। ਮੁਅੱਤਲੀ ਦੌਰਾਨ ਉਸ ਦਾ ਸਟੇਸ਼ਨ ਜਲੰਧਰ ਰਹੇਗਾ ਤੇ ਉਸ ਨੂੰ ਇਸ ਸਮੇਂ ਦੌਰਾਨ ਤੈਅਸ਼ੁੱਦਾ ਮਾਣ-ਭੱਤਾ ਹੀ ਮਿਲਣਯੋਗ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
