ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਲੀਬੀਆ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਕਾਫੀ ਗੰਭੀਰ ਨਜ਼ਰ ਆ ਰਹੇ ਹਨ । ਉਨ੍ਹਾਂ ਨੇ ਆਪਣੇ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤੇ ਲੀਬੀਆ ਵਿੱਚ ਫਸੇ ਭਾਰਤੀਆਂ ਦੀ ਸਥਿਤੀ ਦੇ ਬਾਰੇ ਆਪਣੇ ਫੇਸਬੁੱਕ ਪੇਜ ‘ਤੇ ਜਾਣਕਾਰੀ ਦਿੱਤੀ। ਪਰ ਇਸ ਪੋਸਟ ਦੇ ਹੇਠਾਂ ਅਧਿਆਪਕਾਂ ਦੀ ਟਿੱਪਣੀ ਪੜ੍ਹ ਕੇ ਉਹ ਭੜਕ ਗਏ।
ਦਰਅਸਲ, ਮੰਤਰੀ ਬੈਂਸ ਲੀਬੀਆ ਵਿੱਚ ਫਸੇ ਭਾਰਤੀਆਂ ਨਾਲ ਸੰਪਰਕ ਹੋਣ ਅਤੇ ਉਨ੍ਹਾਂ ਨੂੰ ਜ਼ਰੂਰੀ ਚੀਜ਼ਾਂ ਜਿਵੇਂ ਭੋਜਨ ਅਤੇ ਪੈਸੇ ਮੁਹੱਈਆ ਕਰਵਾਉਣ ਬਾਰੇ ਜਾਣਕਾਰੀ ਸਾਂਝੀ ਕਰ ਰਹੇ ਸਨ। ਇਸ ਦੌਰਾਨ ਇੱਕ ਕੰਪਿਊਟਰ ਅਧਿਆਪਕ ਨੇ ਪੱਕਾ ਕਰਨ ਵਾਲੀ ਪੋਸਟ ਕੁਮੈਂਟ ਕਰ ਦਿੱਤੀ। ਪ੍ਰੀਤ ਨੇ ਲਿਖਿਆ ਕਿ ਸਕੂਲਾਂ ਨੂੰ ਡਿਜੀਟਲ ਕਰਨ ਵਿੱਚ ਕੰਪਿਊਟਰ ਅਧਿਆਪਕਾਂ ਦਾ ਅਹਿਮ ਯੋਗਦਾਨ ਹੈ, ਪਰ ਪਿਛਲੇ ਸਾਲਾਂ ਤੋਂ ਉਨ੍ਹਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਨਹੀਂ ਦਿੱਤਾ ਜਾ ਰਿਹਾ।
ਇਹ ਵੀ ਪੜ੍ਹੋ: ਮੁੜ ਸੁਰਖੀਆਂ ‘ਚ ਆਈ ਫਰੀਦਕੋਟ ਜੇਲ੍ਹ ! ਮੂਸੇਵਾਲਾ ਦੇ ਕਾ.ਤਲ ਤੋਂ ਬਰਾਮਦ ਹੋਇਆ Android ਮੋਬਾਇਲ
ਇਹ ਕੁਮੈਂਟ ਦੇਖ ਕੇ ਮੰਤਰੀ ਬੈਂਸ ਭੜਕ ਗਏ ਤੇ ਉਨ੍ਹਾਂ ਨੇ ਤੁਰੰਤ ਪ੍ਰੀਤ ਨੂੰ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਕੁਝ ਲੋਕ ਵਿਦੇਸ਼ਾਂ ਵਿੱਚ ਫਸੇ ਹੋਏ ਹਨ, ਉਹ ਵੀ ਕਿਸੇ ਦੇ ਪੁੱਤਰ ਹਨ। ਤੁਸੀਂ ਆਪਣੀ ਸਮੱਸਿਆ ਉਨ੍ਹਾਂ ਨੂੰ ਮੇਲ ਰਾਹੀਂ ਭੇਜ ਸਕਦੇ ਹੋ। ਤੁਸੀਂ ਸਿਰਫ ਨਾਨਸੈਂਸ ਪੈਦਾ ਕਰਨੀ ਹੁੰਦੀ ਹੈ । ਘੱਟੋ-ਘੱਟ ਪੋਸਟ ਦੀ ਸੰਵੇਦਨਸ਼ੀਲਤਾ ਨੂੰ ਵੇਖ ਲਿਆ ਕਰੋ ।
ਮੰਤਰੀ ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨਾਲ ਇਸ ਬਾਰੇ ਗੱਲ ਕੀਤੀ ਅਤੇ ਲੀਬੀਆ ਵਿੱਚ ਫਸੇ ਨੌਜਵਾਨਾਂ ਦੀ ਵੀਡੀਓ ਸਾਂਝੀ ਕੀਤੀ । ਪੀੜਤ ਨੌਜਵਾਨ ਹੁਣ ਭਾਰਤੀ ਦੂਤਾਵਾਸ ਦੇ ਸੰਪਰਕ ਵਿੱਚ ਹੈ। ਉਨ੍ਹਾਂ ਨੂੰ ਖਾਣੇ ਦੇ ਪੈਕੇਟ ਅਤੇ 100 ਦੀਰਾਮ ਦਿੱਤੇ ਗਏ ਹਨ ਤਾਂ ਜੋ ਉਹ ਕੁਝ ਦਿਨਾਂ ਲਈ ਆਪਣੇ ਖਾਣੇ ਅਤੇ ਜ਼ਰੂਰੀ ਚੀਜ਼ਾਂ ਦਾ ਪ੍ਰਬੰਧ ਕਰ ਸਕਣ । ਇੱਕ ਭਾਰਤੀ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ, ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: