ਸਿੱਖਿਆ ਮੰਤਰੀ ਹਰਜੋਤ ਬੈਂਸ ਲੁਧਿਆਣਾ ਵਿਖੇ ਬੱਦੋਵਾਲ ਦੇ ਸਰਕਾਰੀ ਸਕੂਲ ਦਾ ਜਾਇਜ਼ਾ ਲੈਣ ਪਹੁੰਚੇ। ਇਸ ਹਾ.ਦਸੇ ਵਿੱਚ ਜਾ.ਨ ਗਵਾਉਣ ਵਾਲੀ ਮਹਿਲਾ ਅਧਿਆਪਕ ਰਵਿੰਦਰ ਕੌਰ ਦੇ ਘਰ ਜਾ ਕੇ ਵੀ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ। ਮੰਤਰੀ ਬੈਂਸ ਨੇ ਬੱਦੋਵਾਲ ਦੇ ਸਰਕਾਰੀ ਐਮੀਨੈਂਸ ਸਕੂਲ ਵਿੱਚ ਵਾਪਰੇ ਹਾ.ਦਸੇ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਕੂਲ ਦੇ ਸਟਾਫ ਦੇ ਨਾਲ ਵੀ ਗੱਲਬਾਤ ਕੀਤੀ। ਮੰਤਰੀ ਹਰਜੋਤ ਬੈਂਸ ਦੇ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਵੀ ਮੌਜੂਦ ਰਹੀ। ਉਨ੍ਹਾਂ ਨੇ ਇਸ ਹਾ.ਦਸੇ ‘ਤੇ ਦੁੱਖ ਜਤਾਇਆ ਤੇ ਗੁਰਦੁਆਰਾ ਸਾਹਿਬ ਵਿੱਚ ਸ਼ਿਫਟ ਕੀਤੇ ਗਏ ਵਿਦਿਆਰਥੀਆਂ ਦੇ ਨਾਲ ਵੀ ਗੱਲਬਾਤ ਕੀਤੀ।
ਮੰਤਰੀ ਨੇ ਕਿਹਾ ਕਿ ਅਧਿਆਪਕਾ ਰਵਿੰਦਰ ਕੌਰ ਦੀ ਮੌ.ਤ ਹੋਣ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸਿੱਖਿਆ ਦੇ ਪੱਧਰ ਨੂੰ ਬਿਹਤਰ ਬਣਾਉਣ ਦੇ ਲਈ ਹੀ ਸਕੂਲਾਂ ਦੇ ਨਿਰਮਾਣ ਦਾ ਕੰਮ ਕਰਵਾਇਆ ਜਾ ਰਿਹਾ ਹੈ, ਪਰ ਜਿਸ ਠੇਕੇਦਾਰ ਨੇ ਲਾਪਰਵਾਹੀ ਵਰਤੀ ਹੈ, ਉਸਦੇ ਖਿਲਾਫ਼ ਜ਼ਰੂਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੂੰ ਵੀ ਇਸ ਮਾਮਲੇ ਵਿੱਚ ਜਲਦ ਰਿਪੋਰਟ ਜਮ੍ਹਾ ਕਰਵਾਉਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ: ਵੱਡੀ ਖਬਰ: ਪੰਜਾਬ ਸਰਕਾਰ ਨੇ ਵਾਪਸ ਲਿਆ ਪੰਚਾਇਤਾਂ ਭੰਗ ਕਰਨ ਦਾ ਫੈਸਲਾ
ਦੱਸ ਦੇਈਏ ਕਿ ਇਸ ਤੋਂ ਅੱਗੇ ਉਨ੍ਹਾਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਕਮਰਿਆਂ ਦੀ ਚਾਰਦੀਵਾਰੀ, ਬਾਥਰੂਮ ਤੇ ਛੱਤਾਂ ਆਦਿ ਦਾ ਕੰਮ ਪੂਰੇ ਪੰਜਾਬ ਵਿੱਚ ਚੱਲ ਰਿਹਾ ਹੈ। ਕਰੀਬ 800 ਤੋਂ 900 ਕਰੋੜ ਦੇ ਬਜਟ ਵਿੱਚ ਇਹ ਕੰਮ ਕਰਵਾਇਆ ਜਾ ਰਿਹਾ ਹੈ। ਬਦੂਵਾਲ ਵਿੱਚ ਵਾਪਰੇ ਇਸ ਹਾ.ਦਸੇ ਦੇ ਬਾਅਦ ਵਿਭਾਗ ਪੂਰੀ ਤਰਾਂ ਚੌਕਸ ਹੋ ਗਿਆ ਹੈ। ਜਿਨ੍ਹਾਂ ਸਕੂਲਾਂ ਵਿੱਚ ਮੁਰੰਮਤ ਜਾਂ ਨਿਰਮਾਣ ਆਦਿ ਦਾ ਕੰਮ ਚੱਲ ਰਿਹਾ ਹੈ ਇੱਥੇ ਸੁਰੱਖਿਆ ਮਾਪਦੰਡਾਂ ਦਾ ਖਾਸ ਤੌਰ ‘ਤੇ ਧਿਆਨ ਰੱਖਿਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: