ਦੇਸ਼ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਹਰ ਰੋਜ਼ ਵਾਧਾ ਦਰਜ ਕੀਤਾ ਜਾ ਰਿਹਾ ਹੈ । ਜਿਸ ਨਾਲ ਰੋਜ਼ਾਨਾ ਲੋਕਾਂ ‘ਤੇ ਮਹਿੰਗਾਈ ਦੀ ਮਾਰ ਪੈ ਰਹੀ ਹੈ। ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਲਈ ‘ਆਪ’ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ । ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕਰ ਕੇ ਮੋਦੀ ਸਰਕਾਰ ਦੇਸ਼ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ।
ਇਸ ਤੋਂ ਅੱਗੇ ਹਰਪਾਲ ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਉਦੇਸ਼ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਭਰਮਾ ਕੇ ਚੋਣਾਂ ਵਿੱਚ ਜਿੱਤ ਹਾਸਿਲ ਕਰਨਾ ਹੈ । ਵਿਧਾਨ ਸਭਾ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਭਰਮਾਉਣ ਲਈ ਤੇਲ ਕੰਪਨੀਆਂ ’ਤੇ ਕੀਮਤਾਂ ਨਾ ਵਧਾਉਣ ਦਾ ਦਬਾਅ ਪਾ ਕੇ ਇਸ ਦਾ ਲਾਹਾ ਲਿਆ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਜਿਹੜੇ ਲੋਕ ਉਨ੍ਹਾਂ ਨੂੰ ਕੁਰਸੀ ’ਤੇ ਬਿਠਾਉਂਦੇ ਹਨ, ਉਹ ਉਨ੍ਹਾਂ ਨੂੰ ਲਾਹੁਣਾ ਵੀ ਜਾਣਦੇ ਹਨ।
ਇਹ ਵੀ ਪੜ੍ਹੋ: ਅਮਰੀਕਾ : ਕੈਲੀਫੋਰਨੀਆ ਦੇ ਭੀੜ-ਭੜੱਕੇ ਵਾਲੇ ਇਲਾਕੇ ‘ਚ ਅੰਨ੍ਹੇਵਾਹ ਫਾਇਰਿੰਗ, 6 ਮੌਤਾਂ, 9 ਜ਼ਖਮੀ
ਦੱਸ ਦੇਈਏ ਕਿ ਦੇਸ਼ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਰਾਹਤ ਨਹੀਂ ਹੈ । ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ 40-40 ਪੈਸੇ ਪ੍ਰਤੀ ਲੀਟਰ ਦਾ ਵਾਧਾ ਦਰਜ ਕੀਤਾ ਗਿਆ ਹੈ । ਪਿਛਲੇ ਦੋ ਹਫਤਿਆਂ ਵਿੱਚ ਇਹ 12ਵੀਂ ਵਾਰ ਵਾਧਾ ਹੋਇਆ ਹੈ।
ਇਨ੍ਹਾਂ ਦੋ ਹਫਤਿਆਂ ਵਿੱਚ ਹੀ ਤੇਲ 8.40 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਤੋਂ ਬਾਅਦ ਦਿੱਲੀ ਵਿੱਚ ਪੈਟਰੋਲ 103.81 ਰੁਪਏ ਤੇ ਡੀਜ਼ਲ 95.07 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ। ਉੱਥੇ ਹੀ ਮੁੰਬਈ ਵਿੱਚ ਅੱਜ ਪੈਟਰੋਲ 118.83 ਰੁਪਏ ਤੇ ਡੀਜ਼ਲ 103.07 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: